Monday, September 14, 2026
spot_img
HomeLatest Newsਨਸ਼ਾ ਪੰਜਾਬ ਦੇ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ,

ਨਸ਼ਾ ਪੰਜਾਬ ਦੇ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ,

ਨਸ਼ਾ ਮੁਕਤ ਪੰਜਾਬ ਯਾਤਰਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਸੰਕਲਪ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਨਸ਼ਾ ਪੰਜਾਬ ਦੇ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ, ਮਾਨ ਸਰਕਾਰ ਦੀ ਨਾਕਾਮੀ ਨੇ ਇਸ ਅੱਗ ਨੂੰ ਹੋਰ ਭੜਕਣ ਦਿੱਤਾ।

ਅੰਮ੍ਰਿਤਸਰ,(ਪੀਓਵੀ ਬਿਊਰੋ): ਪੰਜਾਬ ਭਾਜਪਾ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ ਅਤੇ ਮਾਨ ਸਰਕਾਰ ਦੀ ਨਾਕਾਮੀ ਇਸ ਅੱਗ ਨੂੰ ਹੋਰ ਫੈਲਣ ਦੇ ਰਹੀ ਹੈ। ਇਸੇ ਸੰਦਰਭ ਵਿੱਚ ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇੱਕ ਵੱਡਾ ਜਨ ਅੰਦੋਲਨ ਖੜ੍ਹਾ ਕਰਨ ਦਾ ਸੰਕਲਪ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਭਾਜਪਾ, ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ, ਪੰਜਾਬ ਨੂੰ ਮੁੜ ਸੁਰੱਖਿਅਤ, ਸਿਹਤਮੰਦ, ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੀ ਤਾਕਤ ਨਾਲ ਇਹ ਲੜਾਈ ਜਿੱਤੇਗੀ। ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਹੋਕਾ ਦਿੱਤਾ ਕਿ ਇਹ ਕਿਸੇ ਇੱਕ ਪਾਰਟੀ ਦੀ ਲੜਾਈ ਨਹੀਂ, ਸਗੋਂ ਪੰਜਾਬ ਦੀ ਹਰ ਮਾਂ, ਹਰ ਭੈਣ, ਹਰ ਪਿਤਾ ਅਤੇ ਹਰ ਨੌਜਵਾਨ ਦੀ ਲੜਾਈ ਹੈ। ਆਓ, ਨਸ਼ਿਆਂ ਵਿਰੁੱਧ ਆਵਾਜ਼ ਨੂੰ ਘਰ-ਘਰ ਪਹੁੰਚਾਈਏ ਅਤੇ ‘ਨਸ਼ਾ ਮੁਕਤ ਪੰਜਾਬ’ ਨੂੰ ਪੰਜਾਬ ਦੇ ਹਰ ਪਰਿਵਾਰ ਦਾ ਸੰਕਲਪ ਬਣਾਈਏ।

ਪ੍ਰੋ. ਖਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਪੰਜਾਬ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਸਖ਼ਤ ਸਵਾਲ ਕੀਤਾ ਕਿ ਜੇ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਵਿੱਚ ਦਮ ਹੈ ਤਾਂ ਨਸ਼ਾ ਘਰ-ਘਰ ਕਿਵੇਂ ਪਹੁੰਚ ਰਿਹਾ ਹੈ ਅਤੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਸਰਕਾਰ ਕਰ ਕੀ ਰਹੀ ਹੈ? ਅਸਲ ’ਚ ਹੁਣ ਸਰਕਾਰ ਦੇ ਆਪਣੇ ਸੀਨੀਅਰ ਆਗੂ ਵੀ ਇਸ ਨਾਕਾਮੀ ਨੂੰ ਜਨਤਕ ਤੌਰ ’ਤੇ ਸਵੀਕਾਰ ਕਰਨ ਲੱਗੇ ਹਨ। 1 ਸਤੰਬਰ ਨੂੰ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਪੂਰੀ ਨਾ ਹੋਣ ਦੀ ਗੱਲ ਕਰਨਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਵਾਲ ਪੁੱਛਣ ਵਾਲਿਆਂ ਨੂੰ ਜਵਾਬ ਦੇਣ ਦੀ ਥਾਂ ਡਰਾਇਆ-ਧਮਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਮੋਹਨਜੀਤ ਸਿੰਘ ਸੋਰੋਂ ਅਤੇ ਤੂਰ ਬਨਜਾਰਾ ਦੇ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਸਰਕਾਰ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਸਵਾਲ ਕਰਨਾ ਜੁਰਮ ਨਹੀਂ। ਜਿਹੜੀ ਸਰਕਾਰ ਨਸ਼ਾ ਰੋਕਣ ਦੀ ਥਾਂ ਨਸ਼ਿਆਂ ਬਾਰੇ ਸਵਾਲ ਕਰਨ ਵਾਲਿਆਂ ਦੀ ਆਵਾਜ਼ ਬੰਦ ਕਰਾਉਣ ਲੱਗ ਪਵੇ, ਉਸ ਤੋਂ ਪੰਜਾਬ ਦੀ ਜਵਾਨੀ ਦੀ ਰੱਖਿਆ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ?”
ਪ੍ਰੋ. ਖਿਆਲਾ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੇ ਹਜ਼ਾਰਾਂ ਘਰ ਉਜਾੜ ਦਿੱਤੇ ਹਨ। ਮਾਵਾਂ ਦੇ ਪੁੱਤ, ਪਤਨੀਆਂ ਦੇ ਪਤੀ ਅਤੇ ਬੱਚਿਆਂ ਦੇ ਪਿਉ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਇਹ ਸਿਰਫ਼ ਨਸ਼ੇ ਦੀ ਸਮੱਸਿਆ ਨਹੀਂ, ਸਗੋਂ ਪੰਜਾਬ ਦੇ ਪਰਿਵਾਰ, ਸਮਾਜ, ਅਰਥਵਿਵਸਥਾ ਅਤੇ ਸੁਰੱਖਿਆ ਨਾਲ ਜੁੜਿਆ ਗੰਭੀਰ ਸੰਕਟ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਉਹ ਜਵਾਨੀ ਜੋ ਕਦੇ ਖੇਡਾਂ, ਫ਼ੌਜ ਅਤੇ ਦੇਸ਼ ਨਿਰਮਾਣ ਵਿੱਚ ਅੱਗੇ ਰਹਿੰਦੀ ਸੀ, ਉਸ ਦੀ ਊਰਜਾ ਅੱਜ ਨਸ਼ਿਆਂ ਵਿੱਚ ਬਰਬਾਦ ਹੋ ਰਹੀ ਹੈ।


ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਦਾ ਲੋਗੋ ਸਿਰਫ਼ ਇੱਕ ਪ੍ਰਤੀਕ ਨਹੀਂ, ਸਗੋਂ ਹਰ ਪਿੰਡ, ਹਰ ਗਲੀ ਅਤੇ ਹਰ ਨੌਜਵਾਨ ਦੇ ਹੱਥ ਵਿੱਚ ਨਸ਼ਿਆਂ ਵਿਰੁੱਧ ਜੰਗ ਦਾ ਸੰਕਲਪ ਬਣੇਗਾ। ਭਾਜਪਾ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਖ਼ਿਲਾਫ਼ ਨਿਰਨਾਇਕ ਲੜਾਈ ਲੜੇਗੀ।
ਪ੍ਰੋ. ਖਿਆਲਾ ਨੇ ਦੱਸਿਆ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 13 ਦਿਨਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰੇਗੀ। ਚਾਰ ਰੂਟਾਂ ਰਾਹੀਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। 30 ਸਤੰਬਰ ਨੂੰ ਸਾਂਝੇ ਸਮਾਪਤੀ ਸਮਾਗਮ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਸੰਬੋਧਨ ਨਾਲ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਨਸ਼ਾ ਪੀੜਤ ਪਰਿਵਾਰਾਂ, ਸਥਾਨਕ ਐਨਜੀਓਜ਼, ਖੇਡ ਕਲੱਬਾਂ ਅਤੇ ਪਿੰਡ ਪੱਧਰੀ ਕਮੇਟੀਆਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਨੌਜਵਾਨਾਂ ਅਤੇ ਭਾਜਪਾ ਵਰਕਰਾਂ ਤੋਂ ‘ਨਸ਼ਾ ਮੁਕਤ ਪੰਜਾਬ’ ਦਾ ਸੰਕਲਪ ਵੀ ਲਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਮੁਹਿੰਮ ’ਚ ਵਧ ਚੜ ਕੇ ਸ਼ਾਮਲ ਹੋਣ ਦਾ ਸਦਾ ਦਿਤਾ ਹੈ

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments