Monday, September 14, 2026
spot_img
HomeLatest Newsਲੁਧਿਆਣਾ ‘ਚ ਬਿਜਲੀ ਸੰਕਟ ਖ਼ਿਲਾਫ਼ ਸੜਕਾਂ ‘ਤੇ ਉਤਰੇ ਉਦਯੋਗਪਤੀ, 14-14 ਘੰਟੇ ਦੇ...

ਲੁਧਿਆਣਾ ‘ਚ ਬਿਜਲੀ ਸੰਕਟ ਖ਼ਿਲਾਫ਼ ਸੜਕਾਂ ‘ਤੇ ਉਤਰੇ ਉਦਯੋਗਪਤੀ, 14-14 ਘੰਟੇ ਦੇ ਕੱਟਾਂ ਤੋਂ ਪਰੇਸ਼ਾਨ ਡਾਇੰਗ ਇੰਡਸਟਰੀ

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਵਿੱਚ ਪੰਜਾਬ ਦੇ ਬਿਜਲੀ ਸੰਕਟ ਨੂੰ ਲੈ ਕੇ ਡਾਇੰਗ ਇੰਡਸਟਰੀ ਨਾਲ ਜੁੜੇ ਉਦਯੋਗਪਤੀਆਂ ਦਾ ਗੁੱਸਾ ਸੜਕਾਂ ‘ਤੇ ਨਜ਼ਰ ਆਇਆ। ਪੰਜਾਬ ਡਾਇਰ ਐਸੋਸੀਏਸ਼ਨ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਵਰਧਮਾਨ ਚੌਕ ਦੇ ਨੇੜੇ ਕੁਝ ਸਮੇਂ ਲਈ ਚੱਕਾ ਜਾਮ ਕਰ ਦਿੱਤਾ। ਪ੍ਰਦਰਸ਼ਨ ਕਾਰਨ ਸੜਕ ‘ਤੇ ਟ੍ਰੈਫਿਕ ਪ੍ਰਭਾਵਿਤ ਹੋਇਆ, ਜਿਸ ਤੋਂ ਬਾਅਦ ਪੁਲਿਸ ਵੱਲੋਂ ਆਵਾਜਾਈ ਨੂੰ ਡਾਇਵਰਟ ਕਰਨਾ ਪਿਆ।

ਪ੍ਰਦਰਸ਼ਨ ਕਰ ਰਹੇ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਡਾਇੰਗ ਇੰਡਸਟਰੀ ਇਸ ਸਮੇਂ ਭਾਰੀ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ, ਕਈ ਯੂਨਿਟਾਂ ਨੂੰ 14-14 ਘੰਟਿਆਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਫੈਕਟਰੀਆਂ ਦਾ ਕੰਮ ਲਗਭਗ ਠੱਪ ਹੋਣ ਦੀ ਕਗਾਰ ‘ਤੇ ਹੈ ਅਤੇ ਲੇਬਰ ਵੀ ਕੰਮ ਛੱਡ ਕੇ ਜਾਣ ਲੱਗੀ ਹੈ।

ਉਦਯੋਗਪਤੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਬਲੈਕਆਊਟ ਦੀ ਸੰਭਾਵਨਾ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦਾ ਦਾਅਵਾ ਹੈ ਕਿ ਬਿਜਲੀ ਦੇ ਰੇਟ ਵੀ ਵਧ ਗਏ ਹਨ। ਪਹਿਲਾਂ ਜਿੱਥੇ ਬਿਜਲੀ ਲਗਭਗ 8 ਰੁਪਏ ਪ੍ਰਤੀ ਯੂਨਿਟ ਮਿਲਦੀ ਸੀ, ਹੁਣ ਇਹ ਦਰ ਵਧ ਕੇ ਕਰੀਬ 9 ਰੁਪਏ 50 ਪੈਸੇ ਪ੍ਰਤੀ ਯੂਨਿਟ ਹੋ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ ਉਦਯੋਗਾਂ ਦੇ ਬਿਜਲੀ ਬਿੱਲਾਂ ‘ਤੇ ਪੈ ਰਿਹਾ ਹੈ। ਉਨ੍ਹਾਂ ਮੁਤਾਬਕ, ਜਿਸ ਫੈਕਟਰੀ ਦਾ ਬਿੱਲ ਪਹਿਲਾਂ 15 ਲੱਖ ਰੁਪਏ ਆਉਂਦਾ ਸੀ, ਉਹ ਹੁਣ ਵਧ ਕੇ ਕਰੀਬ 18 ਲੱਖ ਰੁਪਏ ਹੋ ਗਿਆ ਹੈ।

ਪ੍ਰਦਰਸ਼ਨਕਾਰੀ ਉਦਯੋਗਪਤੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਮੰਤਰੀ ਵੱਲੋਂ ਉਨ੍ਹਾਂ ਦੇ ਧਰਨੇ ਨੂੰ ਪ੍ਰਭਾਵਿਤ ਕਰਨ ਲਈ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਜਾਬ ਡਾਇਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸਰਕਾਰ ਤੋਂ ਉਦਯੋਗਾਂ ਨੂੰ ਪੂਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।

ਉਦਯੋਗਪਤੀਆਂ ਨੇ ਪਿਛਲੀਆਂ ਸਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਇੰਡਸਟਰੀ ਨੂੰ ਬਿਜਲੀ ਮਿਲਦੀ ਸੀ ਅਤੇ ਜਦੋਂ ਖਪਤ ਵਧੀ ਤਾਂ ਨਵੇਂ ਪਾਵਰ ਪਲਾਂਟ ਵੀ ਲਗਾਏ ਗਏ। ਹੁਣ ਉਦਯੋਗਪਤੀਆਂ ਨੇ ਸਰਕਾਰ ਤੋਂ ਤੁਰੰਤ ਬਿਜਲੀ ਸੰਕਟ ਦਾ ਹੱਲ ਕਰਨ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments