ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਜੰਡਿਆਲਾ ਗੁਰੂ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਹੇਠ ਪਿੰਡ ਤਾੜਾਗੜ ਤਲਾਵਾਂ ਸਰਬਜੀਤ ਸਿੰਘ ਬੀਸੀ ਵਿੰਗ ਦੇ ਪ੍ਰਧਾਨ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਨੇ ਕਿਹਾ ਕਿ ਪੰਜਾਬ ਬਚਾਓ ਰੈਲੀ 23 ਤਾਰੀਕ ਪਿੰਡ ਮੱਲੀਆ ਵਿਖੇ ਕਰਵਾਈ ਜਾ ਰਹੀ ਜਿੱਸ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਪਿੰਡਾਂ ਵਿੱਚ ਲੜੀਵਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਉਹਨਾਂ ਨੇ ਕਿਹਾ ਕਿ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡਾ ਹੁੰਗਾਰਾ ਮਿਲ ਰਿਹਾ ਜਿਸ ਤੋਂ ਸਾਫ ਵਿਖ ਰਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੋਪਣਗੇ।

ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਪੂਰੀ ਤਰਾ ਵਿਗੜ ਚੁੱਕੀ ਹੈ ਵਿਕਾਸ ਕਾਰਜ ਠੱਪ ਪਏ ਹਨ ਅਤੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀ ਤੇ ਝੂਠੇ ਪਰਚੇ ਕਰਾ ਕੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਉਹਨਾਂ ਨੇ ਕਿਹਾ ਕੀ ਪੰਜਾਬ ਵਿੱਚ ਲਾ ਈਨ ਆਰਡਰ ਦੀ ਸਥਿਤੀ ਬੇਕਾਬੂ ਤੇ ਬੇਵੱਸ ਹਨ ਜਿੱਥੇ ਪੰਜਾਬ ਵਿੱਚ ਗੈਂਗਸਟਰ ਰਾਜ ਨਸ਼ਾ ਤਸਕਰਾ ਦਾ ਰਾਜ ਚੱਲ ਰਿਹਾ।






