Monday, September 14, 2026
spot_img
HomeLatest Newsਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’, 1 ਨਵੰਬਰ ਨੂੰ ਜਲੰਧਰ ’ਚ...

ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’, 1 ਨਵੰਬਰ ਨੂੰ ਜਲੰਧਰ ’ਚ ਭਾਰਤ-ਪਾਕਿਸਤਾਨ ਹਾਕੀ ਮੁਕਾਬਲਾ

ਚੰਡੀਗੜ (ਵੀਓਪੀ ਬਿਊਰੋ) ਪੰਜਾਬ ਵਿੱਚ ਇੱਕ ਵਾਰ ਫਿਰ ਹਾਕੀ ਦਾ ਜੋਸ਼ ਸਿਖਰ ’ਤੇ ਪਹੁੰਚਣ ਵਾਲਾ ਹੈ। ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਇਸ ਵਾਰ ਪੰਜਾਬ ਕਰ ਰਿਹਾ ਹੈ ਅਤੇ ਜਲੰਧਰ ਵਿੱਚ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਇਸ ਵੱਡੇ ਟੂਰਨਾਮੈਂਟ ਨੂੰ ਪੰਜਾਬ ਵਿੱਚ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਸੂਬੇ ਦੀ ਅਮੀਰ ਹਾਕੀ ਵਿਰਾਸਤ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਵੱਡਾ ਮੌਕਾ ਹੈ।

ਭਾਰਤ-ਪਾਕਿਸਤਾਨ ਮੁਕਾਬਲੇ ਨੂੰ ਲੈ ਕੇ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਸਿਰਫ਼ ਇੱਕ ਹਾਕੀ ਮੈਚ ਨਹੀਂ ਹੋਵੇਗਾ, ਸਗੋਂ ਸਰਹੱਦ ਦੇ ਦੋਵੇਂ ਪਾਸੇ ਵੱਸਦੇ ਪੰਜਾਬੀਆਂ ਲਈ ਭਾਵਨਾਤਮਕ ਪਲ ਵੀ ਹੋਵੇਗਾ।

ਉਨ੍ਹਾਂ ਕਿਹਾ, “ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਇੱਕ-ਦੂਜੇ ਦੇ ਖ਼ਿਲਾਫ਼ ਖੇਡਣਗੇ। ਜਲੰਧਰ ਵਿੱਚ ਭਾਰਤ ਅਤੇ ਪਾਕਿਸਤਾਨ ਨੂੰ ਹਾਕੀ ਖੇਡਦੇ ਦੇਖਣਾ ਦੁਨੀਆ ਭਰ ਦੇ ਪੰਜਾਬੀਆਂ ਲਈ ਇੱਕ ਯਾਦਗਾਰ ਪਲ ਹੋਵੇਗਾ।”

ਇਸ ਟੂਰਨਾਮੈਂਟ ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਤੋਂ ਹੋਵੇਗੀ। ਮੁਕਾਬਲੇ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਫਾਈਨਲ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ

ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਭਾਰਤੀ ਹਾਕੀ ਦੀ ਰੂਹ ਨਾਲ ਜੁੜਿਆ ਸ਼ਹਿਰ ਹੈ। ਇਸ ਸ਼ਹਿਰ ਨੇ ਦੇਸ਼ ਨੂੰ ਕਈ ਵੱਡੇ ਹਾਕੀ ਖਿਡਾਰੀ ਅਤੇ ਓਲੰਪੀਅਨ ਦਿੱਤੇ ਹਨ। ਇਸ ਤੋਂ ਇਲਾਵਾ ਜਲੰਧਰ ਦੀ ਸਪੋਰਟਸ ਇੰਡਸਟਰੀ ਦੀ ਪਛਾਣ ਦੁਨੀਆ ਭਰ ਵਿੱਚ ਹੈ। ਇਸ ਲਈ ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫੀ ਕਰਵਾਉਣਾ ਸ਼ਹਿਰ ਦੀ ਹਾਕੀ ਵਿਰਾਸਤ ਨੂੰ ਸਨਮਾਨ ਦੇਣ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਸਭ ਤੋਂ ਵੱਡਾ ਫਾਇਦਾ ਪੰਜਾਬ ਦੇ ਬੱਚਿਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਹੋਵੇਗਾ। ਅੰਤਰਰਾਸ਼ਟਰੀ ਖਿਡਾਰੀਆਂ ਨੂੰ ਆਪਣੇ ਸਾਹਮਣੇ ਖੇਡਦੇ ਦੇਖ ਕੇ ਨੌਜਵਾਨਾਂ ਅੰਦਰ ਹਾਕੀ ਪ੍ਰਤੀ ਜਜ਼ਬਾ ਅਤੇ ਵੱਡੇ ਸੁਪਨੇ ਪੈਦਾ ਹੋਣਗੇ।

ਖਾਸ ਗੱਲ ਇਹ ਵੀ ਹੈ ਕਿ ਦਰਸ਼ਕਾਂ ਲਈ ਮੁਕਾਬਲੇ ਮੁਫ਼ਤ ਦੇਖਣ ਦੀ ਸਹੂਲਤ ਹੋਵੇਗੀ। ਇਸ ਨਾਲ ਵੱਧ ਤੋਂ ਵੱਧ ਹਾਕੀ ਪ੍ਰੇਮੀ ਸਟੇਡੀਅਮ ਪਹੁੰਚ ਸਕਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments