Monday, September 14, 2026
spot_img
HomeLatest Newsਜਲਾਲਾਬਾਦ ਥਾਣੇ ’ਤੇ ਹੈਂਡ ਗ੍ਰੇਨੇਡ ਹਮਲਾ: 24 ਘੰਟਿਆਂ ’ਚ ਦੋ ਮੁਲਜ਼ਮ ਗ੍ਰਿਫ਼ਤਾਰ,...

ਜਲਾਲਾਬਾਦ ਥਾਣੇ ’ਤੇ ਹੈਂਡ ਗ੍ਰੇਨੇਡ ਹਮਲਾ: 24 ਘੰਟਿਆਂ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਪਾਕਿਸਤਾਨੀ ਏਜੰਸੀਆਂ ਨਾਲ ਕਥਿਤ ਕਨੈਕਸ਼ਨ ਦੀ ਜਾਂਚ

ਜਲਾਲਾਬਾਦ (ਵੀਓਪੀ ਬਿਊਰੋ) ਜਲਾਲਾਬਾਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿਟੀ ਥਾਣੇ ’ਤੇ ਹੋਏ ਹੈਂਡ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਕਥਿਤ ਤੌਰ ’ਤੇ ਕੁਝ ਪੈਸਿਆਂ ਦੇ ਲਾਲਚ ਵਿੱਚ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਹੋਏ ਸਨ।

ਜਾਣਕਾਰੀ ਮੁਤਾਬਕ ਦੋਵੇਂ ਮੁਲਜ਼ਮ ਪੈਦਲ ਜਲਾਲਾਬਾਦ ਸਿਟੀ ਥਾਣੇ ਨੇੜੇ ਪਹੁੰਚੇ ਅਤੇ ਕਥਿਤ ਤੌਰ ’ਤੇ ਥਾਣੇ ਵੱਲ ਹੈਂਡ ਗ੍ਰੇਨੇਡ ਸੁੱਟਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਧਮਾਕੇ ਕਾਰਨ ਥਾਣਾ ਪਰਿਸਰ ਵਿੱਚ ਖੜ੍ਹੀਆਂ ਦੋ ਗੱਡੀਆਂ ਦੇ ਸ਼ੀਸ਼ੇ ਵੀ ਨੁਕਸਾਨੇ ਗਏ ਸਨ। ਮੌਕੇ ’ਤੇ ਫੋਰੈਂਸਿਕ ਟੀਮ ਨੇ ਪਹੁੰਚ ਕੇ ਸੈਂਪਲ ਇਕੱਠੇ ਕੀਤੇ ਸਨ।

ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਕਾਬੂ ਕਰਕੇ ਜਾਂਚ ਨੂੰ ਅੱਗੇ ਵਧਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱ ਛ ਦੌਰਾਨ ਹਮਲੇ ਦੇ ਪਿੱਛੇ ਮਕਸਦ ਅਤੇ ਇਸ ਨਾਲ ਜੁੜੀਆਂ ਹੋਰ ਕੜੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਹਮਲੇ ਦੇ ਪਿੱਛੇ ਸਰਹੱਦ ਪਾਰੋਂ ਸਰਗਰਮ ਤੱਤਾਂ ਜਾਂ ਪਾਕਿਸਤਾਨੀ ਏਜੰਸੀਆਂ ਦੀ ਸੰਭਾਵਿਤ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਇਸ ਸਬੰਧੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਤਸਵੀਰ ਹੋਰ ਸਪੱਸ਼ਟ ਹੋਵੇਗੀ ਜਲਾਲਾਬਾਦ ਸਰਹੱਦੀ ਇਲਾਕਾ ਹੋਣ ਕਰਕੇ ਸੁਰੱਖਿਆ ਏਜੰਸੀਆਂ ਇਸ ਘਟਨਾ ਨੂੰ ਕਾਫ਼ੀ ਗੰਭੀਰਤਾ ਨਾਲ ਲੈ ਰਹੀਆਂ ਹਨ। ਪੰਜਾਬ ਵਿੱਚ ਪਹਿਲਾਂ ਵੀ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਕਈ ਮਾਮਲਿਆਂ ਵਿੱਚ ਵਿਦੇਸ਼ੀ ਜਾਂ ਸਰਹੱਦ ਪਾਰੋਂ ਚੱਲ ਰਹੇ ਨੈੱਟਵਰਕਾਂ ਦੇ ਐਂਗਲ ਦੀ ਜਾਂਚ ਕੀਤੀ ਗਈ ਹੈ।

ਫਿਲਹਾਲ ਪੁਲਿਸ ਦੀ ਜਾਂਚ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ, ਹਮਲੇ ਵਿੱਚ ਵਰਤੀ ਗਈ ਸਮੱਗਰੀ ਅਤੇ ਸੰਭਾਵਿਤ ਸਾਜ਼ਿਸ਼ ਦੇ ਪਿੱਛੇ ਮੌਜੂਦ ਲੋਕਾਂ ਤੱਕ ਪਹੁੰਚਣ ’ਤੇ ਕੇਂਦਰਿਤ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments