Thursday, September 17, 2026
spot_img
HomeLatest Newsਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਾਰਾਤ ਰੂਪੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਾਰਾਤ ਰੂਪੀ ਨਗਰ ਕੀਰਤਨ

ਸੁਲਤਾਨਪੁਰ ਲੋਧੀ (ਵੀਓਪੀ ਬਿਊਰੋ):ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਤੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਬਾਰਾਤ ਰੂਪੀ ਵਿਸ਼ਾਲ ਨਗਰ ਕੀਰਤਨ ਬੜੇ ਸ਼ਰਧਾ ਅਤੇ ਜਾਹੋ-ਜਲਾਲ ਨਾਲ ਬਟਾਲਾ ਸਾਹਿਬ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਪਿੱਛੇ ਸੁਨਹਿਰੀ ਪਾਲਕੀ ਸਾਹਿਬ ਦੇ ਮਨਮੋਹਕ ਦਰਸ਼ਨ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ।

ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦਾ ਅਥਾਹ ਹਜੂਮ ਸ਼ਰਧਾ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਨਜ਼ਰ ਆ ਰਿਹਾ ਹੈ। ਰਸਤੇ ਭਰ ਸੰਗਤਾਂ ਵੱਲੋਂ ਮਿੱਠੇ ਅਤੇ ਰਸਭਿੰਨੇ ਕੀਰਤਨ ਦੇ ਨਾਲ ਗੁਰਬਾਣੀ ਦਾ ਜਾਪ ਕੀਤਾ ਜਾ ਰਿਹਾ ਹੈ, ਜਿਸ ਨਾਲ ਪੂਰਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਹੋਇਆ ਹੈ।

ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਾਨਕ ਲੋਕਾਂ ਅਤੇ ਸੰਗਤਾਂ ਵੱਲੋਂ ਲੰਗਰਾਂ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਥਾਂ-ਥਾਂ ‘ਤੇ ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਸੇਵਾ, ਸਿਮਰਨ ਅਤੇ ਸ਼ਰਧਾ ਦਾ ਇਹ ਸੁੰਦਰ ਸੰਗਮ ਸਿੱਖ ਧਰਮ ਦੀ ਸੇਵਾ ਭਾਵਨਾ ਅਤੇ ਸਾਂਝੀਵਾਲਤਾ ਦੀ ਅਨੋਖੀ ਮਿਸਾਲ ਪੇਸ਼ ਕਰ ਰਿਹਾ ਹੈ।

ਗੁਰਬਾਣੀ ਦੇ ਜਾਪ, ਕੀਰਤਨ ਦੀਆਂ ਰਸਭਿੰਨੀਆਂ ਧੁਨਾਂ ਅਤੇ ਸੰਗਤਾਂ ਦੀ ਸ਼ਰਧਾ ਨਾਲ ਇਹ ਪੂਰਾ ਨਗਰ ਕੀਰਤਨ ਰੂਹਾਨੀ ਮਾਹੌਲ ਵਿੱਚ ਬਦਲਿਆ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments