Thursday, September 17, 2026
spot_img
HomeLatest Newsਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਦਾ ਵੱਡਾ ਐਕਸ਼ਨ, ਹੈਰੋਇਨ ਤੇ ਹਥਿਆਰਾਂ ਸਮੇਤ 4...

ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਦਾ ਵੱਡਾ ਐਕਸ਼ਨ, ਹੈਰੋਇਨ ਤੇ ਹਥਿਆਰਾਂ ਸਮੇਤ 4 ਨੌਜਵਾਨ ਕਾਬੂ

ਹੈਰੋਇਨ ਤੇ ਹਥਿਆਰਾਂ ਸਮੇਤ 4 ਕਾਬੂ, ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ

ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਡਰੱਗ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਕਾਮਯਾਬੀ ਮਿਲਣ ਦੀ ਜਾਣਕਾਰੀ ਹੈ। ਜਾਣਕਾਰੀ ਮੁਤਾਬਕ, ਟੀਮ ਵੱਲੋਂ ਅੰਮ੍ਰਿਤਸਰ-ਲਾਹੌਰ ਇੰਟਰਨੈਸ਼ਨਲ ਹਾਈਵੇ ’ਤੇ ਕਾਰਵਾਈ ਕੀਤੀ ਗਈ, ਜਿੱਥੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲੋਂ ਕਰੀਬ 30 ਤੋਂ 35 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਹਥਿਆਰ ਵੀ ਮਿਲਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਾਲਾਂਕਿ, ਬਰਾਮਦ ਕੀਤੇ ਗਏ ਹਥਿਆਰਾਂ ਦੀ ਸਹੀ ਗਿਣਤੀ ਅਤੇ ਕਿਸਮ ਸਬੰਧੀ ਅਧਿਕਾਰਤ ਜਾਣਕਾਰੀ ਦਾ ਇੰਤਜ਼ਾਰ ਹੈ।

ਕਾਊਂਟਰ ਇੰਟੈਲੀਜੈਂਸ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਅੰਮ੍ਰਿਤਸਰ ਵਿੱਚ ਹੋਈ ਇਹ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ। ਹੁਣ ਜਾਂਚ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਹੋਈ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਪਿੱਛੇ ਕਿਹੜੇ ਲੋਕ ਜਾਂ ਨੈੱਟਵਰਕ ਸਰਗਰਮ ਹਨ।

ਫਿਲਹਾਲ ਚਾਰੋਂ ਨੌਜਵਾਨ ਪੁਲਿਸ ਦੀ ਹਿਰਾਸਤ ਵਿੱਚ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਸਮੇਂ ਵਿੱਚ ਜਾਂਚ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments