Thursday, September 17, 2026
spot_img
HomeLatest Newsਨਸ਼ਾ ਮੁਕਤ ਪੰਜਾਬ ਯਾਤਰਾ ’ਤੇ ਸਿਆਸੀ ਤਕਰਾਰ, ਹਰਪਾਲ ਚੀਮਾ ਨੇ BJP ਨੂੰ...

ਨਸ਼ਾ ਮੁਕਤ ਪੰਜਾਬ ਯਾਤਰਾ ’ਤੇ ਸਿਆਸੀ ਤਕਰਾਰ, ਹਰਪਾਲ ਚੀਮਾ ਨੇ BJP ਨੂੰ ਘੇਰਿਆ

ਚੀਮਾ ਦਾ ਸਵਾਲ—ਪੰਜਾਬ ’ਚ ਯਾਤਰਾ ਕੱਢਣ ਤੋਂ ਪਹਿਲਾਂ ਮੁੰਦਰਾ ਪੋਰਟ ਅਤੇ ਸਰਹੱਦ ਤੋਂ ਆਉਂਦੇ ਨਸ਼ੇ ’ਤੇ ਜਵਾਬ ਦੇਵੇ BJP

ਵੀਓਪੀ ਬਿਊਰੋ : ਭਾਜਪਾ ਵੱਲੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ’ਤੇ ਸਵਾਲ ਚੁੱਕੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਨਸ਼ਾ ਤਸਕਰੀ ਅਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।

ਹਰਪਾਲ ਚੀਮਾ ਨੇ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਿਆਂ ਦੀ ਵੱਡੀ ਬਰਾਮਦਗੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਹਿਲਾਂ ਮੁੰਦਰਾ ਪੋਰਟ ਤੋਂ ਹੋਈ ਨਸ਼ਿਆਂ ਦੀ ਬਰਾਮਦਗੀ ਅਤੇ ਇਸ ਮਾਮਲੇ ਵਿੱਚ ਹੋਈ ਕਾਰਵਾਈ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢਣੀ ਚਾਹੀਦੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦਾ ਲਗਭਗ 55 ਕਿਲੋਮੀਟਰ ਸਰਹੱਦੀ ਖੇਤਰ ਕੇਂਦਰ ਦੇ ਅਧੀਨ ਆਉਂਦਾ ਹੈ। ਉਨ੍ਹਾਂ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਕੇਂਦਰ ਦੀ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਮੁੰਦਰਾ ਪੋਰਟ ਤੋਂ ਕਰੀਬ 3 ਹਜ਼ਾਰ ਕਿਲੋ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਹਵਾਲਾ ਦਿੰਦਿਆਂ ਭਾਜਪਾ ਤੋਂ ਇਸ ਮਾਮਲੇ ਵਿੱਚ ਹੋਈ ਕਾਰਵਾਈ ਬਾਰੇ ਸਵਾਲ ਕੀਤਾ।

ਹਰਪਾਲ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਪੱਧਰ ’ਤੇ ਐਂਟੀ-ਡਰੋਨ ਸਿਸਟਮ ਲਗਾਇਆ ਗਿਆ ਹੈ ਅਤੇ ਪੰਜਾਬ ਅਜਿਹਾ ਸਿਸਟਮ ਆਪਣੇ ਪੱਧਰ ’ਤੇ ਲਗਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।

ਚੀਮਾ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਪਾਕਿਸਤਾਨ ਤੋਂ ਨਸ਼ਿਆਂ ਦੀ ਸਪਲਾਈ ਵਿੱਚ ਕਰੀਬ 80 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੂਜੇ ਸੂਬਿਆਂ ਵਿੱਚ ਜਾ ਕੇ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਵਿੱਚ ਸਿਆਸੀ ਤਕਰਾਰ ਲਗਾਤਾਰ ਜਾਰੀ ਹੈ। ਇੱਕ ਪਾਸੇ ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਭੂਮਿਕਾ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਹਰਪਾਲ ਚੀਮਾ ਦੇ ਇਨ੍ਹਾਂ ਸਵਾਲਾਂ ’ਤੇ ਭਾਜਪਾ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments