ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ ਕੱਲ੍ਹ 12 ਵਜੇ ਤੋਂ ਬਾਅਦ ਰੇਲ ਰੋਕੋ ਅੰਦੋਲਨ
ਕਿ ਜੇਕਰ 17 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ’ਤੇ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਇਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਜੇਕਰ ਇਸ ਸਮੇਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ, ਸੰਗਰੂਰ ਅਤੇ ਸੁਨਾਮ ਸਮੇਤ ਕਈ ਥਾਵਾਂ ’ਤੇ ਰੇਲ ਆਵਾਜਾਈ ਰੋਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਕਿ ਪਟਿਆਲਾ ਵਿੱਚ ਨੌਵੇਂ ਮੰਤਰੀ ਦੇ ਘਰ ਅੱਗੇ ਚੱਲ ਰਿਹਾ ਮੋਰਚਾ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਕਿਸਾਨਾਂ ਦੀਆਂ ਮੰਗਾਂ ਵਿੱਚ MSP ਦੀ ਕਾਨੂੰਨੀ ਗਰੰਟੀ, ਸ਼ੰਭੂ-ਖਨੌਰੀ ਮੋਰਚੇ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ, ਧਰਤੀ ਹੇਠਲੇ ਪਾਣੀ ਅਤੇ ਦਰਿਆਈ ਪਾਣੀਆਂ ਦੀ ਸੁਰੱਖਿਆ, ਲੈਂਡ ਪੂਲਿੰਗ ਪਾਲਿਸੀ ਅਤੇ ਭਾਰਤਮਾਲਾ ਪ੍ਰੋਜੈਕਟ ਨਾਲ ਜੁੜੇ ਮੁੱਦੇ ਸ਼ਾਮਲ ਹਨ।
ਕਿਸਾਨ ਜਥੇਬੰਦੀ ਮੁਤਾਬਕ ਸ਼ੰਭੂ-ਖਨੌਰੀ ਮੋਰਚੇ ਦੌਰਾਨ ਕਰੀਬ 3 ਕਰੋੜ 77 ਲੱਖ ਰੁਪਏ ਦੇ ਨੁਕਸਾਨ ਅਤੇ ਜ਼ਖ਼ਮੀ ਹੋਏ ਕਿਸਾਨਾਂ ਲਈ ਮੁਆਵਜ਼ੇ ਦਾ ਮੁੱਦਾ ਵੀ ਸਰਕਾਰ ਅੱਗੇ ਰੱਖਿਆ ਗਿਆ ਹੈ।
RELATED ARTICLES







