Monday, September 21, 2026
spot_img
HomeLatest Newsਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਮੰਤਰੀ ਹਰਭਜਨ ਸਿੰਘ ਈ.ਟੀ.ਓ....

ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਉਦਘਾਟਨ

ਸਾਢੇ ਚਾਰ ਸਾਲਾਂ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਰਿਕਾਰਡਤੋੜ ਵਿਕਾਸ ਹੋਇਆ: ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ):- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਮੰਡੀ ਵਿਖੇ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਗੇਟ ਦਾ ਉਦਘਾਟਨ ਅੱਜ ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ।

ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਆਈ.ਡੀ.ਬੀ. ਫੰਡ ਸਕੀਮ ਅਧੀਨ 30 ਲੱਖ ਰੁਪਏ ਦੀ ਲਾਗਤ ਨਾਲ ਇਸ ਯਾਦਗਾਰੀ ਗੇਟ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੇਟ ਨੂੰ ਵਿਰਾਸਤੀ ਦਿੱਖ ਦਿੱਤੀ ਗਈ ਹੈ, ਜੋ ਗਹਿਰੀ ਮੰਡੀ ਦੀ ਸ਼ਾਨ ਵਿੱਚ ਹੋਰ ਵਾਧਾ ਕਰੇਗੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਸਾਢੇ ਚਾਰ ਸਾਲਾਂ ਦੌਰਾਨ ਹਲਕਾ ਜੰਡਿਆਲਾ ਗੁਰੂ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਨਾ ਵਿਕਾਸ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਪਿਛਲੇ 75 ਸਾਲਾਂ ਦੌਰਾਨ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਗਿਆ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਕੇ ਸੂਬੇ ਦੀ ਸੇਵਾ ਕਰੇਗੀ।

ਇਸ ਮੌਕੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਮਜਿੰਦਰ ਭੀਰੀ, ਪ੍ਰਧਾਨ ਸਤਿੰਦਰ ਸਿੰਘ, ਸਮੂਹ ਮੈਂਬਰ ਪੰਚਾਇਤ ਗਹਿਰੀ ਮੰਡੀ, ਬਾਬਾ ਕਸ਼ਮੀਰ ਸਿੰਘ, ਅਵਤਾਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments