Thursday, September 24, 2026
spot_img
HomeLatest Newsਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ...

ਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ ਗੱਡੀਆਂ ਦੇ ਸ਼ੀਸ਼ੇ ਤੋੜੇ

ਮੋਹਾਲੀ (ਵੀਓਪੀ ਬਿਊਰੋ) ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਦਫ਼ਤਰ ਵਿੱਚ ਪਿਛਲੇ 48 ਘੰਟਿਆਂ ਤੋਂ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਵਿਰੋਧ ਵਿੱਚ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗਮਾਡਾ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਈਡੀ ਦੀ ਕਾਰਵਾਈ ‘ਤੇ ਸਵਾਲ ਚੁੱਕੇ।

ਪ੍ਰਦਰਸ਼ਨ ਦੌਰਾਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦੇ ਬਾਹਰ ਖੜ੍ਹੀਆਂ ਈਡੀ ਦੀ ਟੀਮ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਨੇ ਗਮਾਡਾ ਦਫ਼ਤਰ ਦਾ ਗੇਟ ਤੋੜ ਕੇ ਵੱਡੀ ਗਿਣਤੀ ਵਿੱਚ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੋਂ ਹਾਲਾਤ ਬਾਰੇ ਜਾਣਕਾਰੀ ਲਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਈਡੀ ਦੀ ਕਾਰਵਾਈ ਜਾਰੀ ਹੋਣ ਕਾਰਨ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸੁਰੱਖਿਆ ਹੋਰ ਸਖ਼ਤ ਕੀਤੀ ਗਈ ਅਤੇ ਬੈਰੀਕੇਡਿੰਗ ਵਧਾ ਦਿੱਤੀ ਗਈ।

‘ਆਪ’ ਸਮਰਥਕਾਂ ਦਾ ਕਹਿਣਾ ਹੈ ਕਿ ਗਮਾਡਾ ਦਫ਼ਤਰ ਵਿੱਚ ਲਗਾਤਾਰ ਤੀਜੇ ਦਿਨ ਈਡੀ ਦੀ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰ ਤੋਂ ਈਡੀ ਵੱਲੋਂ ਗਮਾਡਾ ਮੁੱਖ ਦਫ਼ਤਰ ਤੋਂ ਇਲਾਵਾ ਦੋ ਆਈਏਐੱਸ ਅਧਿਕਾਰੀਆਂ ਦੇ ਘਰਾਂ ਸਮੇਤ ਦਿੱਲੀ, ਮੋਹਾਲੀ ਅਤੇ ਲੁਧਿਆਣਾ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਵੱਲੋਂ ਗਮਾਡਾ ਦਫ਼ਤਰ ਦੀਆਂ ਤਿੰਨ ਮੰਜ਼ਿਲਾਂ ਨੂੰ ਸੀਲ ਕੀਤੇ ਜਾਣ ਦੀ ਵੀ ਜਾਣਕਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments