ਧਨੌਲਾ ਥਾਣੇ ਵਿੱਚ ਦਵਾਈ ਨਿਗਲਣ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ, ਪੁਲਿਸ ਜਾਂਚ ਵਿੱਚ ਸਾਹਮਣੇ ਆਏ ਨਵੇਂ ਤੱਥ
ਬਰਣਾਲਾ: ਧਨੌਲਾ ਥਾਣੇ ਵਿੱਚ ਜੋਬਨਪ੍ਰੀਤ ਸਿੰਘ ਵੱਲੋਂ ਦਵਾਈ ਨਿਗਲਣ ਦੇ ਮਾਮਲੇ ਵਿੱਚ ਹੁਣ ਪੁਲਿਸ ਦਾ ਪੱਖ ਵੀ ਸਾਹਮਣੇ ਆਇਆ ਹੈ। ਡੀਐਸਪੀ ਡੀ. ਰਾਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਜੋਬਨਪ੍ਰੀਤ ਸਿੰਘ ਨੇ ਥਾਣੇ ਵਿੱਚ ਦਵਾਈ ਨਿਗਲ ਲਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਬੀਐਮਸੀ ਸੁਪਰ ਸਪੈਸ਼ਲਿਟੀ ਹਸਪਤਾਲ, ਬਰਨਾਲਾ ਲਿਜਾਇਆ ਗਿਆ।
ਇਸ ਤੋਂ ਪਹਿਲਾਂ 11 ਸਤੰਬਰ ਨੂੰ ਜੋਬਨਪ੍ਰੀਤ ਸਿੰਘ ਦੀ ਸਵਿਫਟ ਕਾਰ ਵਿੱਚ ਅੱਗ ਲੱਗਣ ਦੀ ਘਟਨਾ ਵੀ ਸਾਹਮਣੇ ਆਈ ਸੀ। ਪੁਲਿਸ ਅਨੁਸਾਰ ਇਸ ਸਬੰਧੀ ਉਸ ਵੱਲੋਂ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ, ਜੋ ਰਾਤ ਕਰੀਬ 10 ਵੱਜ ਕੇ 20 ਮਿੰਟ ’ਤੇ ਰੋਜ਼ਨਾਮਚੇ ਵਿੱਚ ਦਰਜ ਕੀਤੀ ਗਈ। ਡੀਐਸਪੀ ਮੁਤਾਬਕ ਅਗਲੇ ਦਿਨ ਜੋਬਨਪ੍ਰੀਤ ਸਿੰਘ ਇਸੇ ਰਿਪੋਰਟ ਦੀ ਕਾਪੀ ਲੈਣ ਲਈ ਥਾਣੇ ਪਹੁੰਚਿਆ ਸੀ।
RELATED ARTICLES







