ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਸਿੱਖ ਵਫ਼ਦ ਦੀ ਮੁਲਾਕਾਤ, ਮਾਮਲੇ ’ਤੇ ਜਲਦ ਫ਼ੈਸਲੇ ਦੀ ਮੰਗ
ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜੋਆਣਾ ਦੀ ਸਿਹਤ ਅਤੇ ਜੇਲ੍ਹ ਵਿੱਚ ਹਾਲਾਤ ਬਾਰੇ ਜਾਣਕਾਰੀ ਲਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ ਵੀ ਮੌਜੂਦ ਰਹੇ।
ਉਨ੍ਹਾਂ ਅਨੁਸਾਰ, ਕੇਂਦਰ ਸਰਕਾਰ ਵੱਲੋਂ 2019 ਵਿੱਚ ਕੀਤੇ ਗਏ ਐਲਾਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਮਾਮਲਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਨਿਪਟਿਆ ਨਹੀਂ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਨੂੰ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਵੀ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਆਪਣਾ ਪੱਖ ਲਗਾਤਾਰ ਰੱਖਦੀ ਰਹੇਗੀ।
RELATED ARTICLES







