Thursday, October 1, 2026
spot_img
HomeLatest Newsਫਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਫਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਜਲਾਲਾਬਾਦ (ਵੀਓਪੀ ਬਿਊਰੋ) ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੀ.ਆਈ.ਏ. ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਏ.ਐੱਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਜੱਲਾ ਲੱਖੇ ਕੇ ਹਿਥਾੜ ਵੱਲ ਜਾਣ ਵਾਲੇ ਕੱਚੇ ਰਸਤੇ ‘ਤੇ ਟਿਊਬਵੈੱਲ ਦੇ ਕਮਰੇ ਕੋਲ ਤਿੰਨ ਨੌਜਵਾਨ ਸ਼ੱਕੀ ਹਾਲਾਤ ਵਿੱਚ ਖੜ੍ਹੇ ਦਿਖਾਈ ਦਿੱਤੇ।

ਪੁਲਿਸ ਮੁਤਾਬਕ, ਟੀਮ ਨੂੰ ਦੇਖ ਕੇ ਤਿੰਨਾਂ ਨੇ ਲੁਕਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਲਾਲਾਬਾਦ ਦੇ ਡੀ.ਐੱਸ.ਪੀ. ਲਵਦੀਪ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲ ਮੌਜੂਦ ਪਲਾਸਟਿਕ ਦੇ ਕੱਟੇ ਵਿੱਚੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਗੱਲ ਪੁਲਿਸ ਨੇ ਕਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਜੀਵ ਸਿੰਘ ਉਰਫ਼ ਸੰਜੂ (25), ਧੀਰਜਪਾਲ ਉਰਫ਼ ਧੀਰਜ (22) ਅਤੇ ਮਨਦੀਪ ਸਿੰਘ ਉਰਫ਼ ਦੀਪੀ (19) ਵਜੋਂ ਹੋਈ ਹੈ। ਤਿੰਨੇ ਪਿੰਡ ਜੱਲਾ ਲੱਖੇ ਕੇ ਹਿਥਾੜ ਦੇ ਵਸਨੀਕ ਦੱਸੇ ਗਏ ਹਨ।

ਮੁੱਢਲੀ ਪੁੱਛਗਿੱਛ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਫਿਰੋਜ਼ਪੁਰ ਦੇ ਕੁੱਲਗੜ੍ਹੀ ਇਲਾਕੇ ਦੇ ਇੱਕ ਤਸਕਰ ਰਾਹੀਂ ਨਸ਼ੇ ਦੀ ਸਪਲਾਈ ਕਰਦੇ ਸਨ। ਉਸ ਦੇ ਜੇਲ੍ਹ ਜਾਣ ਤੋਂ ਬਾਅਦ ਕਥਿਤ ਤੌਰ ‘ਤੇ ਉਨ੍ਹਾਂ ਨੇ ਪਾਕਿਸਤਾਨੀ ਤਸਕਰਾਂ ਨਾਲ ਸਿੱਧਾ ਸੰਪਰਕ ਕੀਤਾ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।aa

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments