HomeLatest Newsਸ੍ਰੀ ਦੇਵੀ ਤਾਲਾਬ ਮੰਦਰ ਨਤਮਸਤਕ ਹੋਏ ਅਮਿਤ ਸ਼ਾਹ, ਜਲੰਧਰ ਵਿੱਚ ਨਸ਼ਾ ਵਿਰੋਧੀ... Latest Newsਪੰਜਾਬ ਸ੍ਰੀ ਦੇਵੀ ਤਾਲਾਬ ਮੰਦਰ ਨਤਮਸਤਕ ਹੋਏ ਅਮਿਤ ਸ਼ਾਹ, ਜਲੰਧਰ ਵਿੱਚ ਨਸ਼ਾ ਵਿਰੋਧੀ ਰੈਲੀ ਨੂੰ ਕਰਨਗੇ ਸੰਬੋਧਨ By admin September 30, 2026 0 29 Share FacebookTwitterWhatsAppTelegram ਜਲੰਧਰ (ਵੀਓਪੀ ਬਿਊਰੋ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਆਪਣੇ ਦੌਰੇ ਦੌਰਾਨ ਉਹ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਮੰਦਰ ਕੰਪਲੈਕਸ ਵਿੱਚ ਅਮਿਤ ਸ਼ਾਹ ਨੇ ਪੂਜਾ-ਅਰਚਨਾ ਕੀਤੀ ਅਤੇ ਬਾਅਦ ਵਿੱਚ ਉਹ ਪਰਾਗਪੁਰ ਸਥਿਤ ਰੈਲੀ ਵਾਲੀ ਥਾਂ ਲਈ ਰਵਾਨਾ ਹੋ ਗਏ। ਉਨ੍ਹਾਂ ਦੀ ਮੰਦਰ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਐੱਸਪੀਜੀ ਅਤੇ ਪੰਜਾਬ ਪੁਲਿਸ ਵੱਲੋਂ ਮੰਦਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਜਾਂਚ ਕੀਤੀ ਗਈ। ਅਮਿਤ ਸ਼ਾਹ ਜਲੰਧਰ ਦੇ ਪਰਾਗਪੁਰ ਇਲਾਕੇ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕੱਢੀਆਂ ਗਈਆਂ ਚਾਰ ਯਾਤਰਾਵਾਂ 18 ਸਤੰਬਰ ਤੋਂ ਸ਼ੁਰੂ ਹੋਈਆਂ ਸਨ ਅਤੇ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਦਿਆਂ ਕਰੀਬ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਹੈ। ਰੈਲੀ ਦੌਰਾਨ ਨਸ਼ੇ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਆਪਣਾ ਪੱਖ ਰੱਖਿਆ ਜਾਵੇਗਾ। ਰਿਪੋਰਟਾਂ ਮੁਤਾਬਕ ਗ੍ਰਹਿ ਮੰਤਰੀ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਦੂਜੇ ਪਾਸੇ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ। ਵਿਰੋਧੀ ਧਿਰ ਵੱਲੋਂ ਨਸ਼ੇ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਭਾਜਪਾ ਤੋਂ ਸਵਾਲ ਪੁੱਛੇ ਗਏ ਹਨ। ਕਾਂਗਰਸ ਆਗੂ ਪਰਗਟ ਸਿੰਘ ਨੇ ਕੇਂਦਰ ਦੀ ਭੂਮਿਕਾ ਨੂੰ ਲੈ ਕੇ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਜਲੰਧਰ ਵਿੱਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਰੈਲੀ ਵਾਲੀ ਥਾਂ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। Share FacebookTwitterWhatsAppTelegram Previous articleਫਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਕਾਬੂNext articleਗੁਰਦਾਸਪੁਰ ਵਿੱਚ 19 ਸਾਲਾ ਨੌਜਵਾਨ ਦੀ ਮੌ*ਤ ਮਾਮਲੇ ’ਚ ਪ੍ਰੇਮਿਕਾ ਗ੍ਰਿਫ਼ਤਾਰ, ਸੜਕ ਹਾਦਸੇ ਦਾ ਰੂਪ ਦੇਣ ਦੇ ਦੋਸ਼ adminhttps://voiceofpunjabtv.com/ RELATED ARTICLES Latest News ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਪੰਥ ਪ੍ਰਵਾਨਤ ਸਖਸ਼ੀਅਤਾਂ ਹੇਠ ਹੋਵੇ September 30, 2026 Latest News ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਬਲਦੇਵ ਸਿੰਘ ਹੋਏ ਰਿਟਾਇਰ September 30, 2026 Latest News ਗੁਰਦਾਸਪੁਰ ਵਿੱਚ 19 ਸਾਲਾ ਨੌਜਵਾਨ ਦੀ ਮੌ*ਤ ਮਾਮਲੇ ’ਚ ਪ੍ਰੇਮਿਕਾ ਗ੍ਰਿਫ਼ਤਾਰ, ਸੜਕ ਹਾਦਸੇ ਦਾ ਰੂਪ ਦੇਣ ਦੇ ਦੋਸ਼ September 30, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - - Advertisment - - Advertisment - Most Popular ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਪੰਥ ਪ੍ਰਵਾਨਤ ਸਖਸ਼ੀਅਤਾਂ ਹੇਠ ਹੋਵੇ September 30, 2026 ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਬਲਦੇਵ ਸਿੰਘ ਹੋਏ ਰਿਟਾਇਰ September 30, 2026 ਗੁਰਦਾਸਪੁਰ ਵਿੱਚ 19 ਸਾਲਾ ਨੌਜਵਾਨ ਦੀ ਮੌ*ਤ ਮਾਮਲੇ ’ਚ ਪ੍ਰੇਮਿਕਾ ਗ੍ਰਿਫ਼ਤਾਰ, ਸੜਕ ਹਾਦਸੇ ਦਾ ਰੂਪ ਦੇਣ ਦੇ ਦੋਸ਼ September 30, 2026 ਫਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ September 30, 2026 Load more Recent Comments