Wednesday, September 30, 2026
spot_img
HomeLatest Newsਗੁਰਦਾਸਪੁਰ ਵਿੱਚ 19 ਸਾਲਾ ਨੌਜਵਾਨ ਦੀ ਮੌ*ਤ ਮਾਮਲੇ ’ਚ ਪ੍ਰੇਮਿਕਾ ਗ੍ਰਿਫ਼ਤਾਰ, ਸੜਕ...

ਗੁਰਦਾਸਪੁਰ ਵਿੱਚ 19 ਸਾਲਾ ਨੌਜਵਾਨ ਦੀ ਮੌ*ਤ ਮਾਮਲੇ ’ਚ ਪ੍ਰੇਮਿਕਾ ਗ੍ਰਿਫ਼ਤਾਰ, ਸੜਕ ਹਾਦਸੇ ਦਾ ਰੂਪ ਦੇਣ ਦੇ ਦੋਸ਼

ਗੁਰਦਾਸਪੁਰ (ਵੀਓਪੀ ਬਿਊਰੋ) ਪਿੰਡ ਭੂਸਾਂ ਵਿੱਚ 19 ਸਾਲਾ ਨੌਜਵਾਨ ਤਜਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੀ 18 ਸਾਲਾ ਪ੍ਰੇਮਿਕਾ ਸੁਖਮਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਮੌਤ ਨੂੰ ਸੜਕ ਹਾਦਸਾ ਦੱਸਣ ਦੀ ਬਜਾਏ ਕਥਿਤ ਤੌਰ ’ਤੇ ਸਾਜ਼ਿਸ਼ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਤਜਿੰਦਰ ਸਿੰਘ ਅਤੇ ਸੁਖਮਨ ਕੌਰ ਵਿਚਕਾਰ ਪ੍ਰੇਮ ਸਬੰਧ ਸਨ। ਪਰਿਵਾਰ ਦਾ ਕਹਿਣਾ ਹੈ ਕਿ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ। ਦੋਵਾਂ ਨੇ ਇੱਕ-ਦੂਜੇ ਨੂੰ ਦਿੱਤੇ ਗਿਫ਼ਟ ਵੀ ਵਾਪਸ ਕਰ ਦਿੱਤੇ ਸਨ। ਪਰਿਵਾਰ ਨੇ ਦੋਸ਼ ਲਗਾਇਆ ਕਿ ਤਜਿੰਦਰ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

18 ਸਤੰਬਰ ਨੂੰ ਤਜਿੰਦਰ ਸਿੰਘ ਪਿੰਡ ਭੂਸਾਂ ਵਿੱਚ ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ। ਉਸਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਦਿਨ ਬਾਅਦ ਉਸਦੀ ਮੌਤ ਹੋ ਗਈ। ਸ਼ੁਰੂਆਤੀ ਤੌਰ ’ਤੇ ਮਾਮਲੇ ਨੂੰ ਸੜਕ ਹਾਦਸਾ ਮੰਨਿਆ ਗਿਆ ਸੀ। ਬਾਅਦ ਵਿੱਚ ਇੱਕ ਆਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਨੇ ਨਵਾਂ ਮੋੜ ਲਿਆ।

ਮ੍ਰਿਤਕ ਦੀ ਮਾਤਾ ਨਰਿੰਦਰ ਕੌਰ ਨੇ ਦੋਸ਼ ਲਗਾਇਆ ਕਿ ਘਟਨਾ ਤੋਂ ਪਹਿਲਾਂ ਤਜਿੰਦਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪਰਿਵਾਰ ਨੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਅਤੇ ਸੋਸ਼ਲ ਮੀਡੀਆ ਰਿਕਾਰਡ ਦੀ ਜਾਂਚ ਦੀ ਮੰਗ ਕੀਤੀ ਹੈ।

ਐਸਪੀ ਮਨੋਜ ਕੁਮਾਰ ਨੇ ਕਿਹਾ ਕਿ ਸੁਖਮਨ ਕੌਰ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments