ਜਲੰਧਰ ਸੈਂਟਰਲ ਦੀਆਂ ਕਰੀਬ ਹਜ਼ਾਰਾਂ ਔਰਤਾਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਸਨਮਾਨ ਰਾਸ਼ੀ; ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕਰਨ ’ਤੇ ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਹਲਕੇ ਦੀਆਂ ਕਰੀਬ ਹਜ਼ਾਰਾਂ ਔਰਤਾਂ ਨੂੰ ਅੱਜ ਇਸ ਯੋਜਨਾ ਦਾ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਉਣ ਨਾਲ ਪਾਰਦਰਸ਼ਤਾ ਯਕੀਨੀ ਹੁੰਦੀ ਹੈ ਅਤੇ ਔਰਤਾਂ ਨੂੰ ਆਪਣੇ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਰਥਿਕ ਸਹਾਇਤਾ ਮਿਲਦੀ ਹੈ।
ਆਮ ਵਰਗ ਦੀਆਂ ਔਰਤਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹4,500
ਨਿਤਿਨ ਕੋਹਲੀ ਨੇ ਦੱਸਿਆ ਕਿ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ₹3,000, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ ₹4,500 ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਕਮ ਤਿੰਨ ਮਹੀਨਿਆਂ ਦੀ ਹੈ, ਜੋ ਇਕੱਠੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਸੈਂਟਰਲ ਦੀਆਂ ਕਰੀਬ ਹਜ਼ਾਰਾਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਲਕੇ ਦੇ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ।
ਔਰਤਾਂ ਦੇ ਸਨਮਾਨ ਲਈ ਨਿਤਿਨ ਕੋਹਲੀ ਵੱਲੋਂ ਵੱਡੇ ਸਮਾਗਮ
ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਵਿੱਚ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੀ ਵੱਖ-ਵੱਖ ਵੱਡੇ ਸਮਾਗਮ ਕਰਵਾਏ ਗਏ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮਹਿਲਾ ਸ਼ਕਤੀ – ਸਮਾਜ ਦੀ ਅਸਲ ਤਾਕਤ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ





