ਨਵੀਂ ਦਿੱਲੀ, (ਵੀਓਪੀ ਬਿਊਰੋ):ਯੂਥ ਕਾਂਗਰਸ ਜਲੰਧਰ ਅਰਬਨ ਦੇ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਸਤਿਕਾਰਯੋਗ ਸਰਦਾਰ ਪਰਗਟ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਦਿੱਤੀ।
ਅੰਗਦ ਦੱਤਾ ਨੇ ਪੂਰੀ ਯੂਥ ਕਾਂਗਰਸ ਜਲੰਧਰ ਅਰਬਨ ਵੱਲੋਂ ਪਰਗਟ ਸਿੰਘ ਜੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਕਾਂਗਰਸ ਵਰਕਰਾਂ ਦੀ ਆਵਾਜ਼ ਨੂੰ ਹੋਰ ਤਾਕਤ ਮਿਲੇਗੀ।

ਇਸ ਮੌਕੇ ਅੰਗਦ ਦੱਤਾ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦਾ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਪਾਰਟੀ ਅਤੇ ਵਰਕਰਾਂ ਲਈ ਕੀਤੇ ਕੰਮਾਂ ਲਈ ਧੰਨਵਾਦ ਕੀਤਾ।
ਅੰਗਦ ਦੱਤਾ ਨੇ ਕਿਹਾ ਕਿ ਯੂਥ ਕਾਂਗਰਸ ਜਲੰਧਰ ਅਰਬਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੀ ਰਹੇਗੀ।






