Saturday, October 3, 2026
spot_img
HomeLatest News44 ਸਾਲ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਜਿੱਤਿਆ...

44 ਸਾਲ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਜਿੱਤਿਆ ਸੋਨ ਤਮਗਾ: ਨਿਤਿਨ ਕੋਹਲੀ

ਚੀਨ ਨੂੰ 1-0 ਨਾਲ ਹਰਾ ਕੇ ਭਾਰਤ ਨੇ ਦੂਜੀ ਵਾਰ ਜਿੱਤਿਆ ਏਸ਼ੀਆਈ ਖੇਡਾਂ ਦਾ ਸੋਨ; ਲਾਸ ਏਂਜਲਸ 2028 ਓਲੰਪਿਕ ਲਈ ਸਿੱਧੀ ਕੁਆਲੀਫਿਕੇਸ਼ਨ

ਜਲੰਧਰ (ਵੀਓਪੀ ਬਿਊਰੋ) ਹਾਕੀ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ, ਹਾਕੀ ਪੰਜਾਬ ਦੇ ਪ੍ਰੈਜ਼ੀਡੈਂਟ ਅਤੇ ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਇਤਿਹਾਸਕ ਸੋਨ ਤਮਗਾ ਜਿੱਤਣ ’ਤੇ ਵਧਾਈ ਦਿੱਤੀ ਹੈ।

ਭਾਰਤੀ ਮਹਿਲਾ ਹਾਕੀ ਟੀਮ ਨੇ 2 ਅਕਤੂਬਰ ਨੂੰ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਦੂਜੀ ਵਾਰ ਸੋਨ ਤਮਗਾ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਭਾਰਤ ਨੇ 44 ਸਾਲਾਂ ਬਾਅਦ ਮਹਿਲਾ ਹਾਕੀ ਵਿੱਚ ਏਸ਼ੀਆਈ ਖੇਡਾਂ ਦਾ ਸੋਨ ਤਮਗਾ ਹਾਸਲ ਕੀਤਾ ਹੈ। ਭਾਰਤ ਨੇ ਇਸ ਤੋਂ ਪਹਿਲਾਂ 1982 ਵਿੱਚ ਇਹ ਖਿਤਾਬ ਜਿੱਤਿਆ ਸੀ।

ਨਿਤਿਨ ਕੋਹਲੀ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਦੀ ਇਹ ਇਤਿਹਾਸਕ ਜਿੱਤ ਪੂਰੇ ਦੇਸ਼ ਲਈ ਮਾਣ ਦਾ ਪਲ ਹੈ। ਉਨ੍ਹਾਂ ਕਿਹਾ ਕਿ ਟੀਮ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਕਿਹਾ, “44 ਸਾਲਾਂ ਬਾਅਦ ਏਸ਼ੀਆਈ ਖੇਡਾਂ ਦਾ ਸੋਨ ਤਮਗਾ ਮੁੜ ਭਾਰਤ ਦੇ ਨਾਮ ਕਰਨਾ ਪੂਰੀ ਟੀਮ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਮੈਂ ਸਾਰੀਆਂ ਖਿਡਾਰਨਾਂ, ਕੋਚਿੰਗ ਸਟਾਫ ਅਤੇ ਸਹਿਯੋਗੀ ਟੀਮ ਨੂੰ ਦਿਲੋਂ ਵਧਾਈ ਦਿੰਦਾ ਹਾਂ।”

ਫਾਈਨਲ ਮੁਕਾਬਲੇ ਵਿੱਚ ਭਾਰਤ ਵੱਲੋਂ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਫੈਸਲਾਕੁੰਨ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ। ਇਹ ਮੁਕਾਬਲਾ ਉਨ੍ਹਾਂ ਲਈ ਵਿਸ਼ੇਸ਼ ਵੀ ਰਿਹਾ, ਕਿਉਂਕਿ ਇਹ ਭਾਰਤ ਲਈ ਉਨ੍ਹਾਂ ਦਾ 200ਵਾਂ ਅੰਤਰਰਾਸ਼ਟਰੀ ਮੈਚ ਸੀ।

ਇਸ ਇਤਿਹਾਸਕ ਜਿੱਤ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਲਾਸ ਏਂਜਲਸ 2028 ਓਲੰਪਿਕ ਲਈ ਸਿੱਧੀ ਕੁਆਲੀਫਿਕੇਸ਼ਨ ਵੀ ਹਾਸਲ ਕਰ ਲਈ ਹੈ।

ਨਿਤਿਨ ਕੋਹਲੀ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਦੀ ਇਹ ਉਪਲਬਧੀ ਦੇਸ਼ ਭਰ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਖਾਸ ਕਰਕੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇਸ ਜਿੱਤ ਤੋਂ ਨਵੀਂ ਪ੍ਰੇਰਣਾ ਮਿਲੇਗੀ ਅਤੇ ਦੇਸ਼ ਵਿੱਚ ਹਾਕੀ ਨੂੰ ਹੋਰ ਮਜ਼ਬੂਤੀ ਮਿਲੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments