Monday, October 5, 2026
spot_img
HomeLatest Newsਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ’ਚ ਭਾਰੀ ਪੁਲਿਸ...

ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ’ਚ ਭਾਰੀ ਪੁਲਿਸ ਫੋਰਸ ਨੇ ਨਸ਼ਿਆਂ ਖ਼ਿਲਾਫ਼ ਕੀਤਾ ਸਰਚ ਅਪਰੇਸ਼ਨ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਪੰਜਾਬ ਦੇ ਡੀ.ਜੀ.ਪੀ. ਦੇ ਹੁਕਮਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜੰਡਿਆਲਾ ਗੁਰੂ ਸਮੇਤ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਕਾਸੋ ਆਪਰੇਸ਼ਨ ਚਲਾਇਆ ਗਿਆ।

ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕੀਤੇ ਗਏ ਇਸ ਆਪਰੇਸ਼ਨ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਹਿਲ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੀ ਫੋਰਸ ਮੌਜੂਦ ਰਹੀ। ਆਪਰੇਸ਼ਨ ਦੌਰਾਨ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਵਿਅਕਤੀਆਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਸ ਮੌਕੇ ਲੋਕਾਂ ਅਤੇ ਇਲਾਕੇ ਦੇ ਸਤਿਕਾਰਯੋਗ ਪਰਿਵਾਰਾਂ ਨੂੰ ਵੀ ਪੁਲਿਸ ਮੁਹਿੰਮ ਨਾਲ ਜੋੜਿਆ ਗਿਆ। ਆਈ.ਜੀ. ਭੁੱਲਰ ਨੇ ਕਿਹਾ ਕਿ ਕਾਸੋ ਆਪਰੇਸ਼ਨ ਦਾ ਮੁੱਖ ਮਕਸਦ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ ਪੁਲਿਸ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਵੱਲ ਲਿਜਾਣ ਲਈ ਵੀ ਉਪਰਾਲੇ ਕਰ ਰਹੀ ਹੈ। ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਨੂੰ ਡੀ-ਐਡੀਕਸ਼ਨ ਜਾਂ ਓਟ ਸੈਂਟਰ ਵਿੱਚ ਇਲਾਜ ਲਈ ਦਾਖਲ ਕਰਵਾਉਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਤਹਿਤ ਨਸ਼ਾ ਕਰਨ ਵਾਲਾ ਵਿਅਕਤੀ ਇਲਾਜ ਕਰਵਾਉਣ ਦੀ ਇੱਛਾ ਪ੍ਰਗਟ ਕਰੇ ਤਾਂ ਕਾਨੂੰਨੀ ਪ੍ਰਕਿਰਿਆ ਤਹਿਤ ਉਸ ਨੂੰ ਇਲਾਜ ਦਾ ਮੌਕਾ ਦਿੱਤਾ ਜਾ ਸਕਦਾ ਹੈ। ਆਈ.ਜੀ. ਨੇ ਮਾਪਿਆਂ, ਅਧਿਆਪਕਾਂ ਅਤੇ ਡਾਕਟਰਾਂ ਸਮੇਤ ਸਮਾਜ ਦੇ ਜ਼ਿੰਮੇਵਾਰ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦੀ ‘ਸੇਫ ਪੰਜਾਬ’ ਹੈਲਪਲਾਈਨ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਂ ਦੂਰ ਰਹਿ ਕੇ ਮਿਹਨਤ ਵਾਲਾ ਰਸਤਾ ਅਪਣਾਉਣ ਦੀ ਅਪੀਲ ਕੀਤੀ। ਆਪਰੇਸ਼ਨ ਦੌਰਾਨ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਪਿਸਤੌਲ ਅਤੇ ਹੋਰ ਸਮਾਨ ਬਰਾਮਦ ਹੋਣ ਦੀ ਜਾਣਕਾਰੀ ਦਿੱਤੀ ਗਈ, ਜਦਕਿ ਇਕ ਹੋਰ ਥਾਣਾ ਖੇਤਰ ਵਿੱਚ ਹੈਂਡ ਗ੍ਰਨੇਡ ਮਿਲਣ ਦੀ ਵੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments