Wednesday, October 7, 2026
spot_img
HomeLatest NewsCBI ਰੇਡ ਨੂੰ ਲੈ ਕੇ CM ਭਗਵੰਤ ਮਾਨ ਦਾ BJP ’ਤੇ ਨਿਸ਼ਾਨਾ,...

CBI ਰੇਡ ਨੂੰ ਲੈ ਕੇ CM ਭਗਵੰਤ ਮਾਨ ਦਾ BJP ’ਤੇ ਨਿਸ਼ਾਨਾ, ਕਿਹਾ—ਚੋਣਾਂ ਆਉਂਦਿਆਂ ਹੀ ਰੇਡਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ

ਧੂਰੀ (ਵੀਓਪੀ ਬਿਊਰੋ) ਪੰਜਾਬ ਵਿੱਚ ਹੋਈ CBI ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ BJP ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ CBI ਦੀ ਰੇਡ ਤੋਂ ਹੀ ਪਤਾ ਲੱਗ ਗਿਆ ਹੈ ਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ। ਉਨ੍ਹਾਂ ਕਿਹਾ ਕਿ BJP ਦਾ ਕੰਮ ਕਰਨ ਦਾ ਇਹੀ ਤਰੀਕਾ ਹੈ ਕਿ ਚੋਣਾਂ ਤੋਂ ਦੋ-ਤਿੰਨ ਮਹੀਨੇ ਪਹਿਲਾਂ ਵੱਡੇ ਆਗੂਆਂ, ਉਨ੍ਹਾਂ ਦੇ ਸਹਿਯੋਗੀਆਂ ਜਾਂ ਪਰਿਵਾਰਕ ਮੈਂਬਰਾਂ ਦੇ ਘਰਾਂ ’ਤੇ ਰੇਡ ਕਰਵਾਈ ਜਾਂਦੀ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ CBI ਦੀ ਰੇਡ ਦੌਰਾਨ ਅਧਿਕਾਰੀਆਂ ਨੂੰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕਰੀਬ ਸੱਤ-ਅੱਠ ਘੰਟੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ CBI ਅਧਿਕਾਰੀ ਵਾਪਸ ਚਲੇ ਗਏ।

ਭਗਵੰਤ ਮਾਨ ਨੇ ਕਿਹਾ ਕਿ ਹੁਣ CBI ਕਲੀਨ ਚਿੱਟ ਦੇ ਕੇ ਜਾਵੇਗੀ। ਉਨ੍ਹਾਂ ਸਵਾਲ ਕੀਤਾ ਕਿ CBI ਇਹ ਦੱਸੇ ਕਿ ਆਖ਼ਰ ਉਨ੍ਹਾਂ ਨੂੰ ਮਿਲਿਆ ਕੀ ਹੈ?

CM ਨੇ ਕਿਹਾ ਕਿ ਚੋਣਾਂ ਆ ਗਈਆਂ ਹਨ, ਹੁਣ FIR ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀ ‘ਲੋਕ ਮਿਲਣੀ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਮਿਲਣੀ ਵਿੱਚ ਵੱਡੇ-ਵੱਡੇ ਜਨਸਮੂਹ ਇਕੱਠੇ ਹੁੰਦੇ ਹਨ, ਜਦਕਿ BJP ਦੀ ਨਸ਼ਿਆਂ ਖ਼ਿਲਾਫ਼ ਯਾਤਰਾ ਫਲਾਪ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments