Wednesday, October 7, 2026
spot_img
HomeLatest Newsਐਸਜੀਪੀਸੀ ਪ੍ਰਧਾਨ ਨੂੰ ਸੰਗਤਾਂ ਦੇ ਹਰ ਸਵਾਲ ਦਾ ਜਵਾਬ ਦੇਣਾ ਪਵੇਗਾ: ਮਾਧੋਪੁਰ...

ਐਸਜੀਪੀਸੀ ਪ੍ਰਧਾਨ ਨੂੰ ਸੰਗਤਾਂ ਦੇ ਹਰ ਸਵਾਲ ਦਾ ਜਵਾਬ ਦੇਣਾ ਪਵੇਗਾ: ਮਾਧੋਪੁਰ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਅੰਮ੍ਰਿਤਸਰ (ਵੀਓਪੀ ਬਿਊਰੋ); ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਐਸਸੀ ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮਾਮਲਿਆਂ ਬਾਰੇ ਸੰਗਤਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਪਵੇਗਾ।

ਅੰਮ੍ਰਿਤਸਰ ਵਿੱਚ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਮਾਧੋਪੁਰ ਨੇ ਦੋਸ਼ ਲਾਇਆ ਕਿ ਸਿਰਫ਼ ਕਾਗਜ਼ੀ ਕਾਰਵਾਈ ਪੂਰੀ ਕਰ ਦੇਣ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮਿਆਂ ਨਾਲ ਜੁੜੇ ਸਿੰਘ ਸਾਹਿਬਾਨ ਖ਼ਿਲਾਫ਼ ਕਥਿਤ ਤੌਰ ’ਤੇ ਰਚੀ ਗਈ ਸਾਜ਼ਿਸ਼ ਬਾਰੇ ਸੰਗਤਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਕੌਣ-ਕੌਣ ਸ਼ਾਮਲ ਸੀ, ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ।

ਮਾਧੋਪੁਰ ਨੇ ਕਿਹਾ ਕਿ ਐਸਜੀਪੀਸੀ ਇੱਕ ਅਜਿਹੀ ਸੰਸਥਾ ਹੈ ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਜੇ ਹੁਕਮਨਾਮੇ ਜਾਰੀ ਕਰਨ ਵਾਲੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਕਿਰਦਾਰਕੁਸ਼ੀ ਲਈ ਗੁਰੂ ਘਰ ਵਿੱਚ ਹੀ ਕਥਿਤ ਸਾਜ਼ਿਸ਼ ਰਚੀ ਗਈ ਤਾਂ ਇਸ ਸਬੰਧੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਮਾਧੋਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸ਼ੁਰੂ ਕੀਤੀ ਗਈ ‘ਗੁਰਦੁਆਰਾ ਸੁਧਾਰ ਲਹਿਰ-2’ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਲਈ ਪਹੁੰਚੇ ਜਥੇ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਜਥੇ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਗੁਰੂ ਘਰਾਂ ਦੀ ਸੇਵਾ-ਸੰਭਾਲ ਅਤੇ ਪ੍ਰਬੰਧ ਨੂੰ ਲੈ ਕੇ ਆਪਣੀਆਂ ਮੰਗਾਂ ਰੱਖੀਆਂ ਗਈਆਂ।

ਇਸ ਮੌਕੇ ਗੁਰਲਾਲ ਸਿੰਘ ਸੰਧੂ, ਮਧੁਪਾਲ ਸਿੰਘ ਗੋਗਾ, ਜਗਤਾਰ ਸਿੰਘ, ਦਰਸ਼ਨ ਸਿੰਘ ਅਨਾਇਤਪੁਰਾ, ਡਾ. ਰਵਿੰਦਰ ਸਿੰਘ, ਪ੍ਰੇਮ ਸਿੰਘ ਖ਼ਾਲਸਾ, ਗੁਰਜੀਤ ਸਿੰਘ ਬੂੜਚੱਕ, ਦਰਬਾਰਾ ਸਿੰਘ ਫ਼ਤਹਿਗੜ੍ਹ ਸਾਹਿਬ, ਗੁਰਜੰਟ ਸਿੰਘ, ਸੇਵਕ ਸਿੰਘ ਅਤੇ ਗੁਰਮੁੱਖ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਅਰਦਾਸ ਦੀ ਸੇਵਾ ਗਿਆਨੀ ਗੁਰਲਾਲ ਸਿੰਘ ਨੇ ਨਿਭਾਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments