ਨਾਨਾ ਪਾਟੇਕਰ ਦੇ ਦੇਹਾਂਤ ’ਤੇ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਡੂੰਘਾ ਦੁੱਖ “ਫਿਲਮ ਜਗਤ ਨੇ ਗੁਆਇਆ ਬੇਮਿਸਾਲ ਕਲਾਕਾਰ”
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ, ਜੋ ਆਪਣੀ ਅਦਾਕਾਰੀ ਨਾਲ ਹਰ ਕਿਰਦਾਰ ਨੂੰ ਜੀਵੰਤ ਬਣਾ ਦਿੰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਜਗਤ ਵਿੱਚ ਵੱਡਾ ਖਲਾਅ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਾਨਾ ਪਾਟੇਕਰ ਵਰਗੀ ਮਹਾਨ ਸ਼ਖਸੀਅਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਕਲਾ ਅਤੇ ਯਾਦਾਂ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।
RELATED ARTICLES







