Thursday, October 8, 2026
spot_img
HomeLatest Newsਜਲੰਧਰ ਦੇ ਰੈੱਡ ਕਰਾਸ ਭਵਨ ’ਤੇ ਖਾਲਿ%ਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ...

ਜਲੰਧਰ ਦੇ ਰੈੱਡ ਕਰਾਸ ਭਵਨ ’ਤੇ ਖਾਲਿ%ਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਐਸਐਫਜੇ ਦੇ ਦੋ ਕਾਰਕੁਨ ਗ੍ਰਿਫਤਾਰ

ਜਲੰਧਰ (ਵੀਓਪੀ ਬਿਊਰੋ) ਕਮਿਸ਼ਨਰੇਟ ਪੁਲਿਸ ਜਲੰਧਰ ਨੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ’ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਯਾਨੀ ਐਸਐਫਜੇ ਨਾਲ ਸਬੰਧਤ ਦੱਸੇ ਜਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ, ਆਈਪੀਐਸ, ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ, ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ।

ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰਨ ਦੀ ਗੱਲ ਕਹੀ ਹੈ।

ਪੁਲਿਸ ਮੁਤਾਬਕ 29 ਸਤੰਬਰ 2026 ਨੂੰ ਜਲੰਧਰ ਦੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ’ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ। ਇਸ ਤੋਂ ਬਾਅਦ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵੀ ਸਾਹਮਣੇ ਆਈ ਸੀ।

ਮਾਮਲੇ ਵਿੱਚ ਪੁਲਿਸ ਨੇ ਡਿਵੀਜ਼ਨ ਨੰਬਰ 6, ਜਲੰਧਰ ਵਿਖੇ ਐਫਆਈਆਰ ਨੰਬਰ 301 ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਜਾਂਚ ਡੀਸੀਪੀ ਸਿਟੀ ਆਦਿਤਿਆ ਐਸ. ਵਾਰੀਅਰ, ਆਈਪੀਐਸ ਅਤੇ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਕੀਤੀ ਗਈ।

ਪੁਲਿਸ ਕਮਿਸ਼ਨਰ ਦੇ ਮੁਤਾਬਕ, ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਇੱਕ ਹੋਰ ਘਟਨਾ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕੀਤੀ ਹੈ।

ਪੁਲਿਸ ਦਾ ਦਾਅਵਾ ਹੈ ਕਿ 14 ਅਤੇ 15 ਸਤੰਬਰ ਦੀ ਦਰਮਿਆਨੀ ਰਾਤ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਵੀ ਇਨ੍ਹਾਂ ਵੱਲੋਂ ਕੀਤੀ ਗਈ ਸੀ।

ਇਸ ਮਾਮਲੇ ਵਿੱਚ ਥਾਣਾ ਚੱਬੇਵਾਲ ਵਿਖੇ 15 ਸਤੰਬਰ 2026 ਨੂੰ ਐਫਆਈਆਰ ਨੰਬਰ 130 ਦਰਜ ਹੋਣ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। ਹੁਣ ਜਲੰਧਰ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ।

ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ ਨਾਲ ਜੁੜੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments