Sunday, October 11, 2026
spot_img
HomeLatest Newsਗਹਿਰੀ ਮੰਡੀ ਤੋਂ ਦੇਵੀਦਾਸਪੁਰਾ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ

ਗਹਿਰੀ ਮੰਡੀ ਤੋਂ ਦੇਵੀਦਾਸਪੁਰਾ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਗਹਿਰੀ ਮੰਡੀ ਵਿਖੇ ਬਾਬਾ ਨਿਹਾਲ ਦਾਸ ਗੇਟ ਤੋਂ ਪਿੰਡ ਦੇਵੀਦਾਸਪੁਰਾ ਨੂੰ ਜਾਂਦੀ ਸੂਏ ਦੇ ਨਾਲ ਲੱਗਦੀ ਕਰੀਬ ਇੱਕ ਕਿਲੋਮੀਟਰ ਲੰਬੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ ਜਿਸ ਕਾਰਨ ਦੋ ਪਹੀਆ ਵਾਹਨ ਚਾਲਕਾਂ ਦੇ ਡਿੱਗਕੇ ਜ਼ਖ਼ਮੀ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਸਥਾਨਕ ਲੋਕਾਂ ਅਨੁਸਾਰ ਜਦੋਂ ਇਸ ਸੜਕ ਤੋਂ ਚਾਰ ਪਹੀਆ ਵਾਹਨ ਜਾਂ ਟਰੈਕਟਰ-ਟਰਲੀਆਂ ਲੰਘਦੀਆਂ ਹਨ ਤਾਂ ਵੱਡੀ ਮਾਤਰਾ ਵਿੱਚ ਧੂੜ-ਮਿੱਟੀ ਉੱਡਦੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆਉਂਦੀ ਹੈ। ਮੀਂਹ ਪੈਣ ਦੀ ਸੂਰਤ ਵਿੱਚ ਸੜਕ ਦੇ ਟੋਇਆਂ ਵਿੱਚ ਕਈ ਦਿਨਾਂ ਤੱਕ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਚਿੱਕੜ ਕਾਰਨ ਆਵਾਜਾਈ ਹੋਰ ਵੀ ਮੁਸ਼ਕਲ ਹੋ ਜਾਂਦੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਨੂੰ ਸੁੰਦਰ ਬਣਾਉਣ ਦੇ ਵਾਅਦੇ ਕੀਤੇ ਗਏ ਸਨ ਪਰ ਇਸ ਸੜਕ ਦੀ ਮੁਰੰਮਤ ਵੱਲ ਧਿਆਨ ਨਹੀਂ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਅਨੁਸਾਰ ਗਹਿਰੀ ਮੰਡੀ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ ਪਰ ਇਸ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਅਜੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਸੜਕ ਤੋਂ ਰੋਜ਼ਾਨਾ ਸੈਂਕੜੇ ਵਾਹਨ ਲੰਘਦੇ ਹਨ। ਸੜਕ ਦੀ ਖਸਤਾ ਹਾਲਤ ਕਾਰਨ ਵਾਹਨਾਂ ਦੇ ਟਾਇਰਾਂ ਅਤੇ ਹੋਰ ਪੁਰਜ਼ਿਆਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ।

ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਰਾਹਗੀਰਾਂ ਨੂੰ ਰੋਜ਼ਾਨਾ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments