Sunday, October 11, 2026
spot_img
HomeLatest Newsਐਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕਬੱਡੀ ਵਿੱਚ ਮਾਰੀਆਂ...

ਐਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕਬੱਡੀ ਵਿੱਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤਹਿਤ ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਐਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਪ੍ਰੈਸ ਨੂੰ ਸੰਬੋਧਨ ਕਰਦੇ ਪ੍ਰੈਸ ਸਚਿਵ ਗੁਲਸ਼ਨ ਜੈਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-14 ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਅੰਡਰ-21 ਟੀਮ ਨੇ ਦੂਜਾ ਸਥਾਨ ਅਤੇ ਅੰਡਰ-17 ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿੱਚ ਵਾਧਾ ਕੀਤਾ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਰ ਸ਼੍ਰੀ ਹੇਮਰ ਜੈਨ ਬੰਟੀ , ਵਾਈਸ ਮੈਨੇਜਰ ਸੁਭਾਸ਼ ਜੈਨ , ਐਸ ਏ ਜੈਨ ਸਭਾ ਦੇ ਪ੍ਰਧਾਨ ਰਾਕੇਸ਼ ਜੈਨ ,ਵਾਈਸ ਪ੍ਰਧਾਨ ਸ਼੍ਰੀ ਅੰਮ੍ਰਿਤ ਸਾਗਰ ਜੈਨ, ਸ਼੍ਰੀ ਵਰੁਣ ਜੈਨ, ਸ਼੍ਰੀ ਸੰਜੀਵ ਜੈਨ, ਸ਼੍ਰੀ ਰਾਜੇਸ਼ ਜੈਨ, ਡਾਇਰੈਕਟਰ ਸ. ਜੋਗਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਨੇਹਾ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਨੀਲਮ, ਕੋਚ ਸੁਖਜਿੰਦਰ ਸਿੰਘ, ਅਤੇ ਸਾਰੇ ਸਕੂਲ ਦੇ ਸਟਾਫ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਕੂਲ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਨਤੀਜਾ ਹੈ। ਇਸ ਮੌਕੇ ਖਿਡਾਰੀਆਂ ਦੇ ਕੋਚ ਅਤੇ ਡੀ.ਪੀ ਵੀ ਮੌਜੂਦ ਰਹੇ ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments