Sunday, October 11, 2026
spot_img
HomeLatest Newsਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਸ ਪੰਜਾਬ ਨੇ ਐਡਵੋਕੇਟ ਦਿਲਸ਼ੇਰ ਸਿੰਘ ਨੂੰ...

ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਸ ਪੰਜਾਬ ਨੇ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਅੱਜ ਪੰਜਾਬ ਦੇ ਵੱਖ ਵੱਖ ਚਾਰ ਇਲਾਕਿਆਂ ਤੋਂ ਕੀਤੇ ਹਲਕਾ ਇੰਚਾਰਜ ਦੀਆਂ ਨਿਯੁਕਤੀਆਂ ਵਿੱਚ ਜੰਡਿਆਲਾ ਗੁਰੂ ਤੋਂ ਐਡਵੋਕੇਟ ਦਿਲਸ਼ੇਰ ਸਿੰਘ ਸਪੁੱਤਰ ਸਰਦਾਰ ਬਾਬੂ ਸਿੰਘ ਨੂੰ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ ।

ਐਡਵੋਕੇਟ ਦਿਲ ਸ਼ੇਰ ਸਿੰਘ ਜੰਡਿਆਲਾ ਪੰਜਾਬ ਅਤੇ ਚੰਡੀਗੜ੍ਹ ਦੇ ਇੱਕ ਵਕੀਲ, ਸਮਾਜਿਕ ਕਾਰਕੁਨ ਅਤੇ ਸਿੱਖ ਸਿਆਸਤ ਵਿੱਚ ਸਰਗਰਮ ਰਹਿਣ ਵਾਲੀ ਸ਼ਖਸੀਅਤ ਹਨ। ਉਹ ਖਾਸ ਤੌਰ ‘ਤੇ ਪੰਜਾਬ ਦੇ ਸਮਾਜਿਕ-ਰਾਜਨੀਤਿਕ ਮੁੱਦਿਆਂ ਅਤੇ ਪੰਥਕ ਮਾਮਲਿਆਂ ਵਿੱਚ ਆਪਣੀ ਕਾਨੂੰਨੀ ਅਤੇ ਸਮਾਜਿਕ ਭੂਮਿਕਾ ਲਈ ਜਾਣੇ ਜਾਂਦੇ ਹਨ।

ਐਡਵੋਕੇਟ ਦਿਲਸ਼ੇਰ ਸਿੰਘ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ‘ਕੌਮੀ ਇਨਸਾਫ਼ ਮੋਰਚਾ’ ਵਿੱਚ ਕਾਨੂੰਨੀ ਅਤੇ ਸਮਾਜਿਕ ਤੌਰ ‘ਤੇ ਕਾਫੀ ਸਰਗਰਮ ਰਹੇ ਹਨ। ਉਹ ਸਿੱਖ ਸਿਆਸਤ ਅਤੇ ਪੰਥਕ ਆਗੂਆਂ ਜਿਵੇਂ ਕਿ ਭਾਈ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਅਤੇ ਹੋਰਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਅਤੇ ਕਾਨੂੰਨੀ ਮਦਦ ਪਹੁੰਚਾਉਣ ਲਈ ਜਾਣੇ ਜਾਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments