Monday, October 12, 2026
spot_img
HomeLatest Newsਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ 2026 ਨੂੰ ਹੋਏ ਬੰਦ 

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ 2026 ਨੂੰ ਹੋਏ ਬੰਦ 

ਚਮੌਲੀ ((ਵਰਿੰਦਰ ਸਿੰਘ ਮਲਹੋਤਰਾ) ਉੱਤਰਾਖੰਡ ਦੇ ਚਮੋਲੀ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ।

ਗੁਰਦੁਆਰਾ ਸਾਹਿਬ ਦੇ ਕਿਵਾੜ ਸਰਦ ਰੁੱਤ ਕਾਰਨ ਹੋ ਰਹੀ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਸੰਗਤਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਾਠ ਅਤੇ ਅਰਦਾਸ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਸਨ।

ਦੱਸ ਦਈਏ ਕਿ ਕਿਵਾੜ ਬੰਦ ਹੋਣ ਤੋਂ ਪਹਿਲਾਂ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਹੋਏ। ਫਿਰ 11 ਵਜੇ ਕੀਰਤਨ ਅਤੇ ਦੁਪਹਿਰ 12 ਵਜੇ ਸਮਾਪਤੀ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜਮੈਂਟ ਦੇ ਬੈਂਡ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖ ਅਸਥਾਨ ਲਈ ਲਿਜਾਇਆ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਪਣੀ ਹਾਜ਼ਰੀ ਲਗਾਉਣ ਲਈ ਆ ਰਹੀਆਂ ਹਨ। ਇਸ ਦੇ ਨਾਲ ਹੀ ਯਾਤਰਾ ਦੇ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਲਗਭਗ 3 ਲੱਖ 68 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਿਆ। ਲਗਭਗ 15 ਹਜ਼ਾਰ ਫੁੱਟ ਤੋਂ ਵੱਧ ਉਚਾਈ ’ਤੇ ਸਥਾਪਤ ਇਸ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਲਾਂ ਤੋਂ ਵੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments