Monday, October 12, 2026
spot_img
HomeLatest Newsਹਲਕਾ ਜੰਡਿਆਲਾ ਗੁਰੂ ਤੋਂ ਪੈਰਾਸ਼ੂਟ ਰਾਹੀਂ ਲਗਾਏ ਹਲਕਾ ਇੰਚਾਰਜ ਦਾ ਵਿਰੋਧ, ਸੰਗਤਾਂ...

ਹਲਕਾ ਜੰਡਿਆਲਾ ਗੁਰੂ ਤੋਂ ਪੈਰਾਸ਼ੂਟ ਰਾਹੀਂ ਲਗਾਏ ਹਲਕਾ ਇੰਚਾਰਜ ਦਾ ਵਿਰੋਧ, ਸੰਗਤਾਂ ਵੱਲੋਂ ਪਾਰਟੀ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ।

ਜੰਡਿਆਲਾ ਗੁਰੂ ਗੁਰੂ (ਵੀਓਪੀ ਬਿਊਰੋ ) : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਜੰਡਿਆਲਾ ਗੁਰੂ ਤੋਂ ਪੈਰਾਸ਼ੂਟ ਰਾਹੀਂ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਪਾਰਟੀ ਅੰਦਰ ਅਤੇ ਹਲਕੇ ਦੀਆਂ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਮੈਂਬਰ ਪੰਚਾਇਤ ਮਹੁੱਬਤਪਾਲ ਸਿੰਘ ਧਾਰੜ ਨੇ ਪਾਰਟੀ ਹਾਈਕਮਾਂਡ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮਹੁੱਬਤਪਾਲ ਸਿੰਘ ਨੇ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਤੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਦੀ ਹਲਕੇ ਵਿੱਚ ਕੋਈ ਖ਼ਾਸ ਜਾਣ-ਪਛਾਣ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਨੂੰ ਹਲਕੇ ਦੇ ਪਿੰਡਾਂ, ਲੋਕਾਂ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹੀ ਨਹੀਂ, ਉਸ ਲਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਚੁਣੌਤੀਪੂਰਨ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਰਹਿਣ ਵਾਲਾ ਵਿਅਕਤੀ ਜਦੋਂ ਤੱਕ ਹਲਕੇ ਦੇ ਲੋਕਾਂ ਵਿੱਚ ਵਿਚਰਦਾ ਨਹੀਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਨਹੀਂ ਸਮਝਦਾ, ਉਦੋਂ ਤੱਕ ਪਿੰਡਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣਾ ਆਸਾਨ ਨਹੀਂ ਹੈ।
ਪਿੰਡ ਧਾਰੜ ਦੀ ਸੰਗਤ ਨੇ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨਿਯੁਕਤੀ ਬਾਰੇ ਮੁੜ ਵਿਚਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਲਕੇ ਦੀ ਜ਼ਿੰਮੇਵਾਰੀ ਅਜਿਹੇ ਆਗੂ ਨੂੰ ਸੌਂਪੀ ਜਾਣੀ ਚਾਹੀਦੀ ਹੈ ਜੋ ਲੋਕਾਂ ਵਿੱਚ ਵਿਚਰਦਾ ਹੋਵੇ, ਜ਼ਮੀਨੀ ਪੱਧਰ ’ਤੇ ਕੰਮ ਕਰਦਾ ਹੋਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਵੇ।ਇਸ ਮੌਕੇ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ,ਮੁਹੱਬਤਪਾਲ ਸਿੰਘ,ਸੁਖਰਾਜ ਸਿੰਘ ਤੇ ਹੋਰ ਵੀ ਸੰਗਤਾਂ ਹਾਜ਼ਰ ਸਨ ।

Varinder Singh Malhotra
President
Jandiala Press Club

Ph 98889-68889
Hide quoted text

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments