Monday, October 19, 2026
spot_img
HomeLatest Newsਯੂਥ ਆਗੂ ਸੋਨੂੰ ਬਰਾੜ ਜਿਲ੍ਹਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ

ਯੂਥ ਆਗੂ ਸੋਨੂੰ ਬਰਾੜ ਜਿਲ੍ਹਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਜੰਡਿਆਲਾ ਗੁਰੂ ਤੋਂ ਕਾਂਗਰਸ ਦੇ ਸਰਗਰਮ ਯੂਥ ਆਗੂ ਪੁਸ਼ਪਿੰਦਰ ਸਿੰਘ ਉਰਫ਼ ਸੋਨੂੰ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਐੱਸ ਸੀ ਵਿੰਗ ਦਾ ਵਾਈਸ ਚੇਅਰਮੈਨ ਦੇ ਅਹੁਦੇ ਲਈ ਨਿਯੁਕਤੀ ਪੱਤਰ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋ ਸੌਂਪਿਆ ਗਿਆ।

ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਸੋਨੂੰ ਬਰਾੜ ਨੂੰ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਪ੍ਰਤੀ ਸਰਗਰਮੀ ਅਤੇ ਜਥੇਬੰਦਕ ਭੂਮਿਕਾ ਨੂੰ ਅੱਗੇ ਵਧਾਉਣ ਦਾ ਇੱਕ ਨਵਾਂ ਮੌਕਾ ਹੈ। ਸੋਨੂੰ ਬਰਾੜ ਨੂੰ ਜਿੰਮੇਵਾਰੀ ਮਿਲਣ ਤੋਂ ਬਾਅਦ ਓਹਨਾਂ ਦੇ ਸਾਥੀਆਂ ਤੇ ਪਾਰਟੀ ਵਰਕਰਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਸੋਨੂੰ ਬਰਾੜ ਵਲੋ ਪੰਜਾਬ ਕਾਂਗਰਸ ਹਾਈਕਮਾਂਡ ਅਤੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਵਲੋ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਦੇ ਹੋਏ ਹਲਕੇ ਵਿਚ ਕਾਂਗਰਸ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਆਪਣੀ ਭੂਮਿਕਾ ਨਿਭਾਉਣਗੇ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੰਡਿਆਲਾ ਗੁਰੂ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਭਾਰੀ ਲੀਡ ਨਾਲ ਜਿੱਤਣਗੇ ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments