ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਇਲਾਕੇ ਦੇ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਬਾਬਾ ਬਿਬੇਕ ਸਿੰਘ ਨੇ ਵਾਰਸ ਪੰਜਾਬ ਪਾਰਟੀ ਨਾਲ ਆਪਣਾ ਸਾਰਾ ਸਬੰਧ ਤੋੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਸਬੰਧੀ ਸੋਸ਼ਲ ਮੀਡੀਆ ਤੇ ਪਾਈ ਇਕ ਪੋਸਟ ਜਾਰੀ ਕਰਕੇ ਕਿਹਾ ਕਿ ਉਹ ਅੱਜ ਤੋਂ ਬਾਅਦ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧ ਨਹੀਂ ਰੱਖਣਗੇ ।
ਬਾਬਾ ਬਿਬੇਕ ਸਿੰਘ ਜੌ ਜੰਡਿਆਲਾ ਗੁਰੂ ਗੁਰਦੁਆਰਾ ਨਾਨਕਸਰ ਸਾਹਿਬ ਦੇ ਮੁੱਖ ਸੇਵਾਦਾਰ ਹਨ ਸ਼ੁਰੂ ਤੋਂ ਵਾਰਸ ਪੰਜਾਬ ਪਾਰਟੀ ਨਾਲ ਜੁੜੇ ਰਹੇ ਹਨ ਪਰ ਹੁਣ ਓਹਨਾਂ ਮਹਿਸੂਸ ਕੀਤਾ ਹੈ ਕਿ ਮੇਰਾ ਅਸਲੀ ਰਸਤਾ ਰਾਜਨੀਤੀ ਨਹੀਂ, ਸਗੋਂ ਗੁਰੂ ਘਰ ਦੀ ਸੇਵਾ ਹੈ।

ਉਨ੍ਹਾਂ ਕਿਹਾ ਹੁਣ ਮੇਰਾ ਇੱਕੋ ਇੱਕ ਮਕਸਦ ਹੈ ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਨਿਸ਼ਕਾਮ ਸੇਵਾ ਕਰਨਾ। ਮੈਂ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਨਾਮ ਜਪੋ, ਕਿਰਤ ਕਰੋ, ਵੰਡ ਛਕੋ ‘ਤੇ ਚੱਲ ਕੇ ਸੰਗਤ ਦੀ ਸੇਵਾ ਕਰਾਂਗਾ ਅਤੇ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੋੜਾਂਗਾ।
ਬਾਬਾ ਜੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਭਵਿੱਖ ਵਿੱਚ ਸਿਰਫ਼ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਤੱਕ ਹੀ ਸੀਮਤ ਰਹਿਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਨਾਲ ਨਾ ਜੋੜਿਆ ਜਾਵੇ।






