Friday, October 23, 2026
spot_img
HomeLatest Newsਅਮੈਰੀਕਨ ਸਕੂਲ ਵਿੱਚ ਚੋਰੀ, ਲੱਖਾਂ ਰੁਪਏ ਦਾ ਕੀਮਤੀ ਸਮਾਨ ਲੈ ਕੇ ਫਰਾਰ...

ਅਮੈਰੀਕਨ ਸਕੂਲ ਵਿੱਚ ਚੋਰੀ, ਲੱਖਾਂ ਰੁਪਏ ਦਾ ਕੀਮਤੀ ਸਮਾਨ ਲੈ ਕੇ ਫਰਾਰ ਹੋਏ ਚੋਰ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ)ਅਮੈਰੀਕਨ ਸਕੂਲ ਧਾਰੜ ਵਿਖੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਚੋਰ ਸਕੂਲ ਦੀ ਗਰਾਊਂਡ ਦੀ ਕੰਧ ਟੱਪਕੇ ਅੰਦਰ ਦਾਖਲ ਹੋਏ ਅਤੇ ਕਮਰਿਆਂ ਦੀ ਭੰਨ-ਤੋੜ ਕਰਨ ਉਪਰੰਤ ਸਮਾਨ ਲੈ ਕੇ ਫਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਨੇ ਦੱਸਿਆ ਕਿ ਚੋਰ ਸਕੂਲ ਵਿੱਚ ਸੋਲਰ ਸਿਸਟਮ ਦੀਆਂ 10 ਬੈਟਰੀਆਂ, ਜਰਨੇਟਰ ਦਾ ਡਾਇਨਮੋ, ਇਕ ਐੱਲ.ਈ.ਡੀ 40 ਤੋਂ 45 ਹਜ਼ਾਰ ਰੁਪਏ ਦੀ ਨਕਦੀ, ਮੋਟਰਸਾਈਕਲ ਦੀ ਟਰਾਲੀ, ਇਲੈਕਟ੍ਰਿਕਲ ਬਾਈਕ ਨਾਲ ਸਬੰਧਿਤ ਸਮਾਨ ਅਤੇ ਹੋਰ ਕੀਮਤੀ ਵਾਸਤ ਚੋਰੀ ਕਰ ਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਦੋਂ ਡੀ.ਐਸ.ਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਸਾਹਮਣੇ ਆਈ ਫੋਟੋਜ਼ ਦੇ ਆਧਾਰ ‘ਤੇ ਚੋਰਾਂ ਦੀ ਪਛਾਣ ਕਰਨ ਲਈ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਣ ਲਈ ਯਤਨ ਕੀਤੇ ਜਾ ਰਹੇ ਹਨ।

ਜਿਕਰਯੋਗ ਹੈ ਕਿ ਅਮੈਰੀਕਨ ਸਕੂਲ ਵਿੱਚ ਪਹਿਲਾਂ ਵੀ ਦੋ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਵਾਰ ਵਾਰ ਹੋ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਸਕੂਲ ਪ੍ਰਬੰਧਿਕਾ ਵਿੱਚ ਚਿੰਤਾ ਪਾਈ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments