Thursday, October 29, 2026
spot_img
HomeLatest Newsਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਲ੍ਹ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਲ੍ਹ ਹੋਣਗੇ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) :- ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਜੋਤ ਸਿੰਘ ਮਲਹੋਤਰਾ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ 25 ਤਾਰੀਖ਼ ਨੂੰ ਐਤਵਾਰ ਸਵੇਰੇ 10 ਵਜੇ ਆਰੰਭ ਹੋਏ ਹਨ ਅਤੇ ਭੋਗ 27 ਨੂੰ ਮੰਗਲਵਾਰ ਸਵੇਰੇ 9 ਵਜੇ ਪਾਏ ਜਾਣਗੇ। ਇਸ ਤੋਂ ਇਲਾਵਾ ਆਏ ਹੋਏ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ 10 ਵਜੇ ਤੱਕ ਹੋਵੇਗਾ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments