Friday, November 13, 2026
spot_img
HomeLatest Newsਆਮ ਆਦਮੀ ਪਾਰਟੀ ਵਲੋਂ ਜਾਰੀ ਦੂਸਰੀ ਸੂਚੀ ਵਿਚ ਮੰਤਰੀ ਹਰਭਜਨ ਸਿੰਘ ਈਟੀਓ...

ਆਮ ਆਦਮੀ ਪਾਰਟੀ ਵਲੋਂ ਜਾਰੀ ਦੂਸਰੀ ਸੂਚੀ ਵਿਚ ਮੰਤਰੀ ਹਰਭਜਨ ਸਿੰਘ ਈਟੀਓ ਦਾ ਨਾਮ ਗਾਇਬ, ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਹੌਲੀ-ਹੌਲੀ ਸਾਰੇ ਹਲਕਿਆਂ ਵਿੱਚ ਉਮੀਦਵਾਰ ਉਤਾਰੇ ਜਾ ਰਹੇ ਹਨ।

ਜੰਡਿਆਲਾ ਗੁਰੂ ਹਲਕੇ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਕਿ ਕੀ ਕਾਰਨ ਹੋ ਸਕਦਾ ਜੌ ਮੰਤਰੀਆਂ ਦੀਆਂ ਟਿਕਟਾਂ ਐਲਾਨ ਕਰਨ ਵਿੱਚ ਦੇਰੀ ਹੋ ਰਹੀ ਹੈ । ਜੰਡਿਆਲਾ ਹਲਕੇ ਤੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਹੋਇਆ। ਇਸ ਨਾਲ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਜੰਡਿਆਲਾ ਗੁਰੂ ਦੇ ਲੋਕਾਂ ਵਿੱਚ ਇਹ ਸਵਾਲ ਸਭ ਤੋਂ ਵੱਡਾ ਹੈ ਕਿ ਕੀ ਮੌਜੂਦਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੂੰ ਹੀ ਫਿਰ ਟਿਕਟ ਮਿਲੇਗੀ ਜਾਂ ਪਾਰਟੀ ਕੋਈ ਨਵਾਂ ਚਿਹਰਾ ਸਾਹਮਣੇ ਲਿਆਵੇਗੀ ? ਹਰਭਜਨ ਸਿੰਘ ਈਟੀਓ ਨੂੰ ਹਲਕੇ ਵਿੱਚ ਵਿਕਾਸ ਪੁਰਸ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਹਲਕੇ ਵਿੱਚ ਸੜਕਾਂ, ਖੇਡ ਸਟੇਡੀਅਮ, ਸਕੂਲਾਂ ਤੇ ਹੋਰ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿੱਚ ਚੰਗੀ ਪਕੜ ਬਣੀ ਹੋਈ ਹੈ।

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਜਿਹਾ ਅਹਿਮ ਹਲਕਾ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਪਾਰਟੀ ਹਾਈਕਮਾਂਡ ਫੂਕ-ਫੂਕ ਕੇ ਕਦਮ ਰੱਖ ਰਹੀ ਹੈ। ਕਈਆਂ ਦਾ ਮੰਨਣਾ ਹੈ ਕਿ ਦੇਰੀ ਦਾ ਕਾਰਨ ਸਿਰਫ ਰਣਨੀਤੀ ਹੈ, ਤੇ ਅੰਤ ਵਿੱਚ ਟਿਕਟ ਮੌਜੂਦਾ ਵਿਧਾਇਕ ਨੂੰ ਹੀ ਮਿਲੇਗੀ। ਜਦਕਿ ਕੁਝ ਲੋਕ ਨਵੇਂ ਚਿਹਰੇ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕਰ ਰਹੇ।

ਫਿਲਹਾਲ ਜੰਡਿਆਲਾ ਗੁਰੂ ਦੇ ਵਰਕਰਾਂ ਤੇ ਸਮਰਥਕਾਂ ਦੀਆਂ ਨਜ਼ਰਾਂ ਪਾਰਟੀ ਦੀ ਅਗਲੀ ਸੂਚੀ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments