ਸੁਖਬੀਰ ਬਾਦਲ ਨੇ ਪੀਐੱਮ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ…

ਸੁਖਬੀਰ ਬਾਦਲ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ…

ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣ ਲਈ ਕਿਹਾ ਹੈ। ਉਹਨਾਂ ਨੇ ਪੱਤਰ ਲਿਖ ਕੇ ਕਿਹਾ ਕਿ ਬਿਜਲੀ ਸੋਧ ਬਿੱਲ ਦੇ ਮਾਮਲੇ ਵਿਚ ਸੂਬੇ, ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਾਪਸ ਲੈਣ। ਉਨ੍ਹਾਂ ਨੇ ਬਿੱਲ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਕਿਹਾ ਹੈ। ਜਿੱਥੇ ਹਰ ਤਰ੍ਹਾਂ ਦੇ ਇਤਰਾਜ਼ ਸੁਣੇ ਅਤੇ ਹੱਲ ਕੀਤੇ ਜਾ ਸਕਣ।

ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਖਤਮ ਕਰਦੇ ਹੋਏ ਵੀ ਕੇਂਦਰ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇ ਐੱਮ) ਵਿਚਕਾਰ ਇਹ ਸਹਿਮਤੀ ਬਣੀ ਸੀ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਦੀਆਂ ਵਿਵਸਥਾਵਾਂ ‘ਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਨੂੰ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਪੰਜਾਬ ਵਿਚ ਗਠਜੋੜ ਵਜੋਂ ਕੰਮ ਕਰ ਰਹੇ ਸਨ। ਪਰ ਜਦ ਕੇਂਦਰ ਸਰਕਾਰ ਨੇ 3 ਖੇਤੀ ਕਾਨੂੰਨ ਬਣਾਏ ਤਾਂ ਪੰਜਾਬ ਵਿਚ ਉੱਠੇ ਬਗਾਵਤੀ ਸੁਰਾਂ ਤੋਂ ਬਾਅਦ ਇਹ ਗਠਜੋੜ ਵੀ ਟੁੱਟ ਗਿਆ ਸੀ। ਇਸ ਤੋਂ ਬਾਅਦ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਖ-ਵੱਖ ਪੰਜਾਬ ਵਿਚ ਵਿਧਾਨ ਸਭਾ ਚੋਣ ਲੜੀ ਸੀ ਪਰ ਦੋਵਾਂ ਪਾਰਟੀਆਂ ਨੂੰ ਹੀ ਇਸ ਦਾ ਨੁਕਸਾਨ ਹੋਇਆ ਸੀ ਅਤੇ ਦੋਵਾਂ ਪਾਰਟੀਆਂ ਨੂੰ ਕਰਾਰੀ ਹਾਰ ਮਿਲੀ ਸੀ। ਸ਼੍ਰੋਮਣੀ ਅਕਾਲੀ ਦਲ ਨੂੰ 3 ਤਾਂ ਭਾਜਪਾ ਨੂੰ ਸਿਰਫ 2 ਸੀਟਾਂ ਹੀ ਮਿਲੀਆਂ ਸਨ।
error: Content is protected !!