ਗੁਰਦੁਆਰਾ ਸਾਹਿਬ ‘ਤੇ ਤਿਰੰਗਾ ਲਹਿਰਾਉਣ ਤੇ ਬਾਦਲਾਂ ਬਾਰੇ ਜਥੇਦਾਰ ਸਾਹਿਬ ਨੇ ਕਹਿ ਦਿੱਤੀ ਵੱਡੀ ਗੱਲ…

ਗੁਰਦੁਆਰਾ ਸਾਹਿਬ ‘ਤੇ ਤਿਰੰਗਾ ਲਹਿਰਾਉਣ ਤੇ ਬਾਦਲਾਂ ਬਾਰੇ ਜਥੇਦਾਰ ਸਾਹਿਬ ਨੇ ਕਹਿ ਦਿੱਤੀ ਵੱਡੀ ਗੱਲ…

ਚੰਡੀਗੜ੍ਹ (ਵੀਓਪੀ ਬਿਊਰੋ) 15 ਅਗਸਤ ਨੇੜੇ ਆਉਂਦੇ ਹੀ ਹਰ ਘਰ ਤਿਰੰਗਾ ਮੁਹਿੰਮ ਨੂੰ ਕੇ ਜਿੱਥੇ ਇਕ ਪਾਸੇ ਉਤਸ਼ਾਹ ਹੈ, ਉੱਥੇ ਹੀ ਦੂਜੇ ਪਾਸੇ ਕਈ ਤਰਹਾਂ ਦੀ ਅਫਵਾਹਾਂ ਫੈਲਾ ਕੇ ਮਾਹੌਲ ਖਰਾਬ ਕਰਨ ਦੀਆਂ ਵੀ ਸਾਜਿਸ਼ਾਂ ਹੋ ਰਹੀਆਂ ਹਨ। ਇਹਨਾਂ ਅਫਵਾਹਾਂ ਤੋਂ ਹੀ ਬਚਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਬਹਿਕਾਵੇ ਵਿਚ ਨਾ ਆ ਕੇ ਕਿਸੇ ਵੀ ਤਰਹਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਗੁਰਦੁਆਰਾ ਸਾਹਿਬ ਉੱਪਰ ਤਿਰੰਗਾ ਲਹਿਰਾਉਣ ਵਾਲੇ ਕੋਈ ਵੀ ਬਿਆਨ ਨਹੀਂ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਕੇਸਰੀ ਝੰਡਾ ਲਹਿਰਾਇਆ ਜਾਵੇ ਪਰ ਨਾਲ ਹੀ ਉਹਨਾਂ ਨੇ ਕਿਹਾ ਕਿ ਕੋਈ ਵੀ ਤਿਰੰਗੇ ਦਾ ਵੀ ਅਪਮਾਨ ਨਾ ਕਰੇ ਅਤੇ ਤਿਰੰਗਾ ਸਾਡਾ ਰਾਸ਼ਟਰੀ ਝੰਡਾ ਹੈ ਇਸ ਲਈ ਸਨਮਾਨ ਜ਼ਰੂਰੀ ਹੈ।

ਉਹਨਾਂ ਨੇ ਕਿਹਾ ਕਿ ਜੋ ਚਿੱਠੀ ਸੋਸ਼ਲ ਉੱਤੇ ਵਾਇਰਲ ਹੋ ਰਹੀ ਹੈ, ਉਸ ਵਿਚ ਜੋ 2 ਗੁਰਦੁਆਰਿਆਂ ਸਬੰਧੀ ਜਿਕਰ ਕੀਤਾ ਗਿਆ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਹਨ ਅਤੇ ਇਸ ਸਬੰਧੀ ਐੱਸਜੀਪੀਸੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਜਥੇਦਾਰ ਨੇ ਬਾਦਲ ਪਰਿਵਾਰ ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਐੱਸਜੀਪੀਸੀ ਦੇ ਜਥੇਦਾਰ ਨੂੰ ਬਾਦਲ ਪਰਿਵਾਰ ਵਰਤ ਰਿਹਾ ਹੈ। ਉਹ ਬਾਦਲ ਪਰਿਵਾਰ ਦੇ ਕਹਿਣ ਉੱਪਰ ਹੀ ਕੋਈ ਵੀ ਬਿਆਨ ਦਿੰਦੇ ਹਨ ਪਰ ਇਸ ਸਮੇਂ ਪੰਥ ਅਤੇ ਪੰਜਾਬ ਦੀ ਜਨਤਾ ਨੇ ਬਾਦਲ ਪਰਿਵਾਰ ਨੂੰ ਨਕਾਰ ਦਿੱਤਾ ਹੈ।

error: Content is protected !!