ਕੇਂਦਰ ਸਰਕਾਰ ਵੱਲੋਂ ਆਈ ਫਰੀ ਕਣਕ ਡਿਪੂ ਹੋਲਡਰਾਂ ਨੂੰ ਨਾ ਦਿੱਤੇ ਜਾਣ ਦੇ ਸੰਬੰਧ ਵਿਚ ਦਿੱਤਾ ਡੀਸੀ ਨੂੰ ਮੰਗ ਪੱਤਰ
ਫਿਰੋਜ਼ਪੁਰ (ਜਤਿੰਦਰ ਪਿੰਕਲ):ਕੇਂਦਰ ਸਰਕਾਰ ਵੱਲੋਂ ਆਈ ਫਰੀ ਵਾਲੀ ਕਣਕ ਡਿਪੂ ਹੋਲਡਰਾਂ ਨੂੰ ਨਾ ਦਿੱਤੇ ਜਾਣ ਦੇ ਸਬੰਧ ਵਿਚ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਜਗਤਾਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਸਮੂਹ ਬਲਾਕ ਪ੍ਰਧਾਨ ਫਿਰੋਜ਼ਪੁਰ ਦੀ ਅਗਵਾਈ ਵਿਚ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਯੋਜਨਾ ਅਧੀਨ ਜੋ 30 ਕਿਲੋ ਪਰ ਵਿਅਕਤੀ ਦੇ ਹਿਸਾਬ ਨਾਲ ਕਣਕ ਕੇਂਦਰ ਸਰਕਾਰ ਵੱਲੋਂ ਜਾਰੀ ਹੋਈ ਹੈ। ਪਰ ਫੂਡ ਸਪਲਾਈ ਮਹਿਕਮਾ ਸਾਡੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਕਣਕ ਦੇਣ ਤੋਂ ਆਨਾ ਕਾਨੀ ਕਰ ਰਿਹਾ ਹੈ ਅਤੇ ਮਹਿਕਮੇ ਦੇ ਉਚ ਅਧਿਕਾਰੀ ਕਹਿ ਰਹੇ ਹਨ ਕਿ ਸਾਡੇ 6 ਇੰਸਪੈਕਟਰਾਂ ਨੇ ਘਪਲਾ ਕੀਤਾ ਹੈ। ਉਨ੍ਹਾਂ ਦੇ ਖਿਲਾਫ ਪਰਚਾ ਦਰਜ ਹੋਇਆ ਹੈ, ਜਿਸ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਨੇ ਆਖਿਆ ਕਿ ਅਸੀਂ ਉਨ੍ਹਾਂ ਚਿਰ ਤੁਹਾਨੂੰ ਪ੍ਰਧਾਨ ਮੰਤਰੀ ਯੋਜਨਾ ਅਧੀਨ ਆਈ ਕਣਕ ਨਹੀਂ ਦੇਣੀ।


