ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਪੱਖਪਾਤੀ ਰਵੱਈਏ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਰੜੀ ਆਲੋਚਨਾ

ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ
ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ ਬਿਲਕਿਸ ਬਾਨੋ ਬਲਾਤਕਾਰ ਕੇਸ ਵਿਚ ਸਜ਼ਾ ਭੁਗਤ ਰਹੇ ਦੋਸੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ।

