ਪਾਕਿ ‘ਚ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰ ਕੇ ਵਿਆਹ ਕਰਨ ਦੇ ਮਾਮਲੇ ਨੇ ਫੜਿਆ ਤੂਲ, ਐੱਸਜੀਪੀਸੀ ਨੇ ਕੀਤੀ ਇਹ ਮੰਗ ਤਾਂ ਸਿਰਸਾ ਨੇ…

ਪਾਕਿ ‘ਚ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰ ਕੇ ਵਿਆਹ ਕਰਨ ਦੇ ਮਾਮਲੇ ਨੇ ਫੜਿਆ ਤੂਲ, ਐੱਸਜੀਪੀਸੀ ਨੇ ਕੀਤੀ ਇਹ ਮੰਗ ਤਾਂ ਸਿਰਸਾ ਨੇ…

ਵੀਓਪੀ ਬਿਊਰੋ- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰਕੇ ਜਬਰੀ ਵਿਆਹ ਕਰਵਾਉਣ ਦੇ ਮਾਮਲੇ ਨੇ ਭਾਰਤ ਵਿਚ ਵੀ ਤੂਲ ਫੜ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਵੀ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਵਫ਼ਦ ਭੇਜ ਕੇ ਪਰਿਵਾਰ ਅਤੇ ਪਾਕਿ ਸਰਕਾਰ ਨੂੰ ਮਿਲ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਉਹ ਜਲਦੀ ਹੀ ਪਾਕਿਸਤਾਨ ਦੇ ਰਾਜਦੂਤ ਨੂੰ ਪੱਤਰ ਲਿਖਣ ਜਾ ਰਹੇ ਹਨ। ਭਾਰਤ ਸਰਕਾਰ ਨੂੰ ਪਾਕਿਸਤਾਨ ‘ਤੇ ਕੂਟਨੀਤਕ ਦਬਾਅ ਵਧਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨਾਲ ਅਜਿਹਾ ਹੀ ਹੁੰਦਾ ਰਿਹਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਰਿਹਾ ਤਾਂ ਉਨ੍ਹਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਜਾਵੇਗਾ।


ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਵਿੱਚ ਸਿੱਖ ਲੜਕੀ ਨਾਲ ਹੋਈ ਬੇਇਨਸਾਫ਼ੀ ਸਬੰਧੀ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਜੇ.ਪੀ. ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਉਸ ਨੇ ਘਟਨਾ ਬਾਰੇ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ ਹੈ।

error: Content is protected !!