ਮੈਡੀਕਲ ਕਾਲਜ ਬਣਾਉਣ ਲਈ ਮੁੱਖ ਮੰਤਰੀ ਰੱਖ ਕੇ ਗਏ ਨੀਂਹ ਪੱਥਰ ਤਾਂ ਐੱਸਜੀਪੀਸੀ ਪਹੁੰਚ ਗਈ ਹਾਈਕੋਰਟ, ਹੁਣ ਆਇਆ ਫੈਸਲਾ ਦਾ ਟੁੱਟ ਗਿਆ ਸੁਪਨਾ…

ਮੈਡੀਕਲ ਕਾਲਜ ਬਣਾਉਣ ਲਈ ਮੁੱਖ ਮੰਤਰੀ ਰੱਖ ਕੇ ਗਏ ਨੀਂਹ ਪੱਥਰ ਤਾਂ ਐੱਸਜੀਪੀਸੀ ਪਹੁੰਚ ਗਈ ਹਾਈਕੋਰਟ, ਹੁਣ ਆਇਆ ਫੈਸਲਾ ਦਾ ਟੁੱਟ ਗਿਆ ਸੁਪਨਾ…

ਚੰਡੀਗੜ੍ਹ (ਵੀਓਪੀ ਬਿਊਰੋ) ਸੰਗਰੂਰ ਜਿਲ੍ਹੇ ਵਿਚ 345 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਬਣਾਉਣ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਤਗੜਾ ਝਟਕਾ ਦਿੱਤਾ ਹੈ। ਦਰਅਸਲ ਸੰਗਰੂਰ ਜਿਲ੍ਹੇ ਵਿਚ ਮੈਡੀਕਲ ਕਾਲਜ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਸੀ ਅਤੇ ਇਸ ਲਈ ਉਹਨਾਂ ਨੇ ਕਾਲਜ ਦੀ ਨੀਂਹ ਪੱਥਰ ਵੀ ਰੱਖ ਦਿੱਤਾ ਸੀ ਪਰ ਇਨ੍ਹਾਂ ਸਾਰੀਆਂ ਉਮੀਦਾਂ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦੇ ਨਿਰਮਾਣ ‘ਤੇ ਰੋਕ ਲਗਾ ਦਿੱਤੀ ਹੈ। ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਾਂ ’ਤੇ ਬਣ ਰਹੇ ਕਾਲਜ ’ਤੇ 345 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਨੂੰ 31 ਮਾਰਚ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਵਿੱਚ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਹ ਮੈਡੀਕਲ ਕਾਲਜ 25 ਏਕੜ ਵਿੱਚ ਬਣ ਰਿਹਾ ਹੈ।

ਦਰਅਸਲ ਇਸ ਪ੍ਰਾਜੈਕਟ ਉੱਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਾਉਣ ਦਾ ਵੀ ਕਾਰਨ ਹੈ, ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਇਸ ਸਬੰਧੀ ਜ਼ਮੀਨ ਟ੍ਰਾਂਸਫਰ ਕਰਨ ਨੂੰ ਲੈ ਕੇ ਇਤਰਾਜ਼ ਉਠਾਇਆ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ ‘ਤੇ ਸਰਕਾਰ ਨੂੰ ਕਾਲਜ ਬਣਾਉਣ ਲਈ ਜ਼ਮੀਨ ਟ੍ਰਾਂਸਫਰ ਕਰਨ ਦੀ ਇਜਾਜ਼ਤ ਨਹੀਂ ਦੇ ਸਕਦਾ। ਇਸ ਤੋਂ ਬਾਅਦ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਰੋਕ ਲਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ।

ਤੁਹਾਨੂੰ ਦੱਸ ਦੇਇਏ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਗਸਤ ਨੂੰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ, ਸ਼੍ਰੋਮਣੀ ਕਮੇਟੀ ਜੁਲਾਈ ਵਿੱਚ ਪਹਿਲਾਂ ਹੀ ਹਾਈਕੋਰਟ ਪਹੁੰਚ ਚੁੱਕੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਜ਼ਮੀਨ ਗੁਰਦੁਆਰਾ ਟਰੱਸਟ ਦੀ ਤਰਫੋਂ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਦੇਣ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਗੁਰਦੁਆਰੇ ਦੀ ਹੈ। ਇਹ ਗੁਰਦੁਆਰਾ ਐੱਸਜੀਪੀਸੀ ਅਧੀਨ ਆਉਂਦਾ ਹੈ। ਹਾਈ ਕੋਰਟ ਨੇ ਵੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਸੀਐਮ ਨੇ ਇੱਥੇ ਨੀਂਹ ਪੱਥਰ ਰੱਖਿਆ।

error: Content is protected !!