ਸਿਟੀ ਪੁਲਿਸ ਨੇ 254 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਫਿਰੋਜ਼ਪੁਰ ( ਜਤਿੰਦਰ ਪਿੰਕਲ) ਥਾਣਾ ਸਿਟੀ ਫਿਰੋਜ਼ਪੁਰ ਦੇ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਗੇਟ ਨੰਬਰ 1 ਦਾਣਾ ਮੰਡੀ ਸਿਟੀ ਫਿਰੋਜ਼ਪੁਰ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ, ਰਾਜਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀਅਨ ਦੋਦੇ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਹਾਲ ਨੇੜੇ ਗੋਲਡਨ ਗੇਟ ਸ਼੍ਰੀ ਅੰਮਿ੍ਰਤਸਰ ਸਾਹਿਬ, ਚਾਹਤ ਪੁੱਤਰੀ ਹਰਪਾਲ ਸਿੰਘ ਨੇੜੇ ਮਾਤਾ ਰਾਣੀ ਮੰਦਿਰ ਖੰਡ ਵਾਲਾ ਛਹਾਰਟਾ ਰੋਡ ਜ਼ਿਲ੍ਹਾ ਸ਼੍ਰੀ ਅੰਮਿ੍ਰਤਸਰ ਸਾਹਿਬ ਜੋ ਕਾਰ ਆਲਟੋ ਨੰਬਰ ਪੀਬੀ 10 ਏਆਰ 0888 ’ਤੇ ਦਾਣਾ ਮੰਦੀ ਵਿਚ ਬਣੇ ਮਾਰਕੀਟ ਕਮੇਟੀ ਦੇ ਦਫਤਰ ਦੇ ਸਾਹਮਣੇ ਖੰਡਰ ਬਿਲਡਿੰਗ ਕੋਲ ਖਡੇ ਹਨ, ਜਿਨ੍ਹਾਂ ਪਾਸ ਹੈਰੋਇਨ ਹੈ ਜੋ ਵੇਚਣ ਦੇ ਆਦੀ ਹਨ, ਜੇਕਰ ਹੁਣੇ ਇਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 254 ਗ੍ਰਾਮ ਹੈਰੋਇਨ, ਇਕ ਛੋਟਾ ਕੰਪਿਊਟਰ ਕੰਡਾ ਤੇ ਇਕ ਕਾਰ ਆਲਟੋ ਬਰਾਮਦ ਹੋਈ।

