ਕੋਟਕਪੁਰਾ ਗੋਲ਼ੀਕਾਂਡ ‘ਚ ਬੁਲਾਵੇ ਤੋਂ ਕੁਝ ਦੇਰ ਬਾਅਦ ਹੀ ਸੁਖਬੀਰ ਬਾਦਲ ਨੇ ਖੋਲ੍ਹੀ ‘ਆਪ’ ਸਰਕਾਰ ਦੀ 500 ਕਰੋੜ ਦੇ ਘਪਲੇ ਦੀ ਪੋਲ…

ਕੋਟਕਪੁਰਾ ਗੋਲ਼ੀਕਾਂਡ ‘ਚ ਬੁਲਾਵੇ ਤੋਂ ਕੁਝ ਦੇਰ ਬਾਅਦ ਹੀ ਸੁਖਬੀਰ ਬਾਦਲ ਨੇ ਖੋਲ੍ਹੀ ‘ਆਪ’ ਸਰਕਾਰ ਦੀ 500 ਕਰੋੜ ਦੇ ਘਪਲੇ ਦੀ ਪੋਲ…

ਚੰਡੀਗੜ੍ਹ (ਵੀਓਪੀ ਬਿਊਰੋ) ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਜਾਂਚ ਲਈ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਇਸ ਸਬੰਧੀ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਸਵੇਰੇ 10.30 ਵਜੇ ਸਿੱਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਉਸ ਤੋਂ 2015 ਦੀ ਕੋਟਕਪੁਰਾ ਗੋਲੀਕਾਂਡ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਕੁਝ ਦੇਰ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਦੌਰਾਨ ਉਹਨਾਂ ਨੇ 500 ਕਰੋੜ ਰੁਪਏ ਦਾ ਘਪਲੇ ਦੇ ਵੀ ਦੋਸ਼ ਲਾਏ ਹਨ।

ਇਸ ਦੌਰਾਨ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਵੀਂ ਆਬਕਾਰੀ ਨੀਤੀ ਬਣਾ ਕੇ ਕਰੀਬ 500 ਕਰੋੜ ਰੁਪਏ ਦਾ ਸ਼ਰਾਬ ਘੁਟਾਲਾ ਕੀਤਾ ਹੈ। ਉਹਨਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ ਦੋ ਥੋਕ ਵਿਕਰੇਤਾ ਬਣਾਏ ਹਨ ਅਤੇ ਉਹਨਾਂ ਦਾ ਕਮਿਸ਼ਨ ਵੀ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਅਤੇ ਸਿਫਾਰਿਸ਼ ਕਰਨਗੇ ਕਿ ਇਸ ਮਾਮਲੇ ਦੀ ਜਾਂਚ ਹੋਵੇ ਅਤੇ ਇਸ ਸਬੰਧੀ ਉਹਨਾਂ ਦਾ ਪਾਰਟੀ ਸੀਬੀਆਈ ਅਤੇ ਈਡੀ ਨੂੰ ਵੀ ਸ਼ਿਕਾਇਤ ਦੇਵੇਗੀ।

ਉਹਨਾਂ ਨੇ ਕਿਹਾ ਕਿ ਜਿਵੇਂ ਦਿੱਲੀ ਵਿਚ ਬਣਾਈ ਆਬਕਾਰੀ ਨੀਤੀ ਦੇ ਸ਼ਿਕਾਇਤ ਮਿਲਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ, ਉਸੇ ਤਰਹਾਂ ਪੰਜਾਬ ਵਿਚ ਵੀ ਇਸ ਨੀਤੀ ਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਅੰਜਾਮ ਦੇਣ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਨੇ ਕਿਹਾ ਕਿ ਇਸ ਘਪਲੇ ਲਈ ਚੰਡੀਗੜ੍ਹ ਦੇ ਹੋਟਲ ਵਿਚ 5ਵੀਂ ਮੰਜ਼ਿਲ ‘ਤੇ ਮੀਟਿੰਗ ਹੋਈ ਸੀ, ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ, ਮਨੀਸ਼ ਸਿਸੋਦੀਆ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਕਈ ਉੱਚ ਅਧਿਕਾਰੀ ਸ਼ਾਮਲ ਸਨ। ਇ ਤੋਂ ਬਾਅਦ 30 ਮਈ ਤੇ 6 ਜੂਨ ਨੂੰ ਦਿੱਲੀ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਕੰਪਨੀਆਂ ਦੇ ਨਾਂ ਵੀ ਸਿੱਧੇ ਨਹੀਂ ਸਗੋਂ ਅੰਬ ਅਤੇ ਖੀਰੇ ਦੇ ਕੋਡ ਵਰਡਸ ਵਿੱਚ ਰੱਖੇ ਗਏ ਸਨ। ਸੁਖਬੀਰ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਲੋਕਾਂ ਦੀ ਕਾਲ ਡਿਟੇਲ ਅਤੇ ਲੋਕੇਸ਼ਨ ਪ੍ਰਾਪਤ ਕਰੋ। ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾਵੇ।

error: Content is protected !!