ਭਗਵੰਤ ਮਾਨ ਨੂੰ ਸਿਆਸਤ ‘ਚ ਲਿਆਉਣ ਵਾਲੇ ਮਨਪ੍ਰੀਤ ਬਾਦਲ ਖੁਦ ਹੀ ਆ ਫਸ ਸਕਦੇ ਨੇ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ‘ਚ, ਇਸ ਮਾਮਲੇ ਵਿਚ ਆਇਆ ਨਾਮ…

ਭਗਵੰਤ ਮਾਨ ਨੂੰ ਸਿਆਸਤ ‘ਚ ਲਿਆਉਣ ਵਾਲੇ ਮਨਪ੍ਰੀਤ ਬਾਦਲ ਖੁਦ ਹੀ ਆ ਫਸ ਸਕਦੇ ਨੇ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ‘ਚ, ਇਸ ਮਾਮਲੇ ਵਿਚ ਆਇਆ ਨਾਮ…

ਚੰਡੀਗੜ੍ਹ (ਵੀਓਪੀ ਬਿਊਰੋ) ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸਤ ਵਿਚ ਲਿਆਉਣ ਵਾਲੇ ਮਨਪ੍ਰੀਤ ਬਾਦਲ ਹੁਣ ਖੁਦ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਿਸ਼ਾਨੇ ਉੱਪਰ ਆ ਗਏ ਹਨ। ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਦੱਸਿਆ ਗਿਆ ਹੈ ਕਿ 2017 ਤੋਂ 2022 ਦੌਰਾਨ ਮਨਪ੍ਰੀਤ ਬਾਦਲ ਦੇ ਡਰਾਈਵਰ ਅਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾਈਆਂ ਗਈਆਂ। ਜਿਸ ‘ਚ ਮਨਪ੍ਰੀਤ ਦੇ ਰਿਸ਼ਤੇਦਾਰਾਂ ‘ਤੇ ਵੀ ਸਵਾਲ ਚੁੱਕੇ ਗਏ ਹਨ। ਮਨਪ੍ਰੀਤ ‘ਤੇ ਇਕ ਨਿੱਜੀ ਟਰਾਂਸਪੋਰਟ ਕੰਪਨੀ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਹੈ। ਜੋ ਉਸ ਦੇ ਰਿਸ਼ਤੇਦਾਰ ਦੇ ਡਰਾਈਵਰ ਦੇ ਨਾਂ ’ਤੇ ਹੈ।

ਦੂਜੇ ਪਾਸੇ ਇਸ ਮਾਮਲੇ ਵਿਚ ਮਨਪ੍ਰੀਤ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਇਹ ਦੋਸ਼ ਨਾਕਾਰੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਮਾਮਲੇ ਵਿੱਚ ਹੋਰ ਵੇਰਵੇ ਦੇਣਗੇ। ਇਸ ਤੋਂ ਇਲਾਵਾ ਬਠਿੰਡਾ ਵਿਜੀਲੈਂਸ ਬਿਊਰੋ ਦੇ ਡੀਐਸਪੀ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗ ਤੋਂ ਰਿਕਾਰਡ ਮੰਗਿਆ ਜਾ ਰਿਹਾ ਹੈ। ਵਿਜੀਲੈਂਸ ਕਿਸੇ ਵੀ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਰਿਕਾਰਡ ਦੀ ਪੜਤਾਲ ਕਰੇਗੀ। ਮਨਪ੍ਰੀਤ ਬਾਦਲ ‘ਤੇ ਕਣਕ-ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਤ ਰਿਕਾਰਡ ਮੰਗਿਆ ਹੈ।

ਤੁਹਾਨੂੰ ਦੱਸ ਦੇਇਏ ਕਿ ਭਗਵੰਤ ਮਾਨ ਨੂੰ ਸਿਆਸਤ ਵਿਚ ਮਨਪ੍ਰੀਤ ਬਾਦਲ ਹੀ ਲੈ ਕੇ ਆਏ ਸਨ। ਮਾਨ ਨੇ ਮਨਪ੍ਰੀਤ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀਪੀਪੀ) ਤੋਂ ਪਹਿਲੀ ਚੋਣ ਲੜੀ ਸੀ। ਇਸ ਤੋਂ ਬਾਅਦ ਮਨਪ੍ਰੀਤ ਕਾਂਗਰਸ ਅਤੇ ਮਾਨ ਆਮ ਆਦਮੀ ਪਾਰਟੀ ਵਿੱਚ ਚਲੇ ਗਏ।

error: Content is protected !!