ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੰਜਾਬ ਪੁਲਿਸ ਨੂੰ ਕਸਟੱਡੀ ਦੇਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਸੁਣਵਾਈ, ਗੈਂਗਸਟਰ ਦੇ ਪਿਤਾ ਨੇ ਲਾਏ ਦੋਸ਼…

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੰਜਾਬ ਪੁਲਿਸ ਨੂੰ ਕਸਟੱਡੀ ਦੇਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਸੁਣਵਾਈ, ਗੈਂਗਸਟਰ ਦੇ ਪਿਤਾ ਨੇ ਲਾਏ ਦੋਸ਼…

ਵੀਓਪੀ ਬਿਊਰੋ – ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਦੋਸ਼ੀ ਮੰਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਪੰਜਾਬ ਪੁਲਿਸ ਦੀ ਕਸਟੱਡੀ ਵਿਚ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਉਸ ਕੋਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਇਲਾਵਾ ਹੋਰ ਵੀ ਮਾਮਲਿਆਂ ਵਿਚ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਹੀ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਪੰਜਾਬ ਪੁਲਿਸ ਦੀ ਕਸਟੱਡੀ ਦਾ ਵਿਰੋਧ ਕੀਤਾ ਹੈ। ਇਸ ਸਬੰਧੀ ਹੀ ਗੈਂਗਸਟਰ ਦੇ ਪਿਤਾ ਨੇ ਸੁਪਰੀਮ ਕੋਰਟ ਵਿਚ ਪਟਿਸ਼ਨ ਪਾਈ ਹੋਈ ਹੈ, ਜਿਸ ਉੱਪਰ ਸੁਣਵਾਈ ਅੱਜ ਹੋਵੇਗੀ। ਪੰਜਾਬ ਪੁਲਿਸ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਸੀ। ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਮੁਹਾਲੀ ਦੇ ਕੇਸਾਂ ਵਿੱਚ ਰਿਮਾਂਡ ’ਤੇ ਲਿਆ ਗਿਆ ਹੈ। ਫਿਲਹਾਲ ਉਹ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਪੁਲਸ ਦੀ ਹਿਰਾਸਤ ‘ਚ ਹੈ।

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਵਿਨੋਦ ਘਈ ਕੇਸ ਦੀ ਨੁਮਾਇੰਦਗੀ ਕਰਨਗੇ। ਲਾਰੈਂਸ ਦੇ ਪਿਤਾ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਸੀ ਕਿ ਮਾਨਸਾ ਵਿੱਚ ਉਨ੍ਹਾਂ ਦੇ ਪੁੱਤਰ ਦਾ ਕੋਈ ਵਕੀਲ ਕੇਸ ਨਹੀਂ ਲੜ ਰਿਹਾ। ਉਨ੍ਹਾਂ ਨੂੰ ਕਾਨੂੰਨੀ ਮਦਦ ਨਹੀਂ ਮਿਲ ਰਹੀ ਹੈ। ਉਨ੍ਹਾਂ ਨੇ ਲਾਰੈਂਸ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰੱਖਣ ਨੂੰ ਵੀ ਗਲਤ ਕਰਾਰ ਦਿੱਤਾ। ਲਾਰੇਂਸ ਦੇ ਵਕੀਲ ਨੇ ਵੀ ਸੁਪਰੀਮ ਕੋਰਟ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਾਇਆ। ਹਾਲਾਂਕਿ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਸ਼ੁਰੂਆਤ ‘ਚ ਲਾਰੇਂਸ ਦੇ ਟਰਾਂਜ਼ਿਟ ਰਿਮਾਂਡ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

error: Content is protected !!