ਸਿੱਖਾਂ ‘ਤੇ ਗੋਲੀ ਕਿਸ ਨੇ ਚਲਾਉਣ ਲਈ ਕਿਹਾ ਸੀ- ਸਿੱਟ ਦੇ ਸਵਾਲਾਂ ਦਾ ਜਵਾਬ ਦੇਣ ਲਈ ਅੱਜ ਪੇਸ਼ ਹੋਣਗੇ ਸੁਖਬੀਰ ਬਾਦਲ…

ਸਿੱਖਾਂ ‘ਤੇ ਗੋਲੀ ਕਿਸ ਨੇ ਚਲਾਉਣ ਲਈ ਕਿਹਾ ਸੀ- ਸਿੱਟ ਦੇ ਸਵਾਲਾਂ ਦਾ ਜਵਾਬ ਦੇਣ ਲਈ ਅੱਜ ਪੇਸ਼ ਹੋਣਗੇ ਸੁਖਬੀਰ ਬਾਦਲ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਪੁੱਛਗਿੱਛ ਦੇ ਲਈ ਅੱਜ ਫਿਰ ਪੇਸ਼ੀ ਲਈ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪੁੱਛਗਿੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਵਾਲ ਪੁੱਛਿਆ ਜਾਵੇਗਾ ਕਿ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਪਰ ਗੋਲੀ ਚਲਾਉਣ ਲਈ ਆਰਡਰ ਕਿਸ ਨੇ ਦਿੱਤਾ ਸੀ। ਇਹ ਸਵਾਲ ਇਸ ਲਈ ਸਭ ਤੋਂ ਜ਼ਰੂਰੀ ਹੈ ਕਿਉਂਕਿ ਜਿਸ ਸਮੇਂ ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ ਵਾਪਰੀ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਇਸ ਦੌਰਾਨ ਗ੍ਰਹਿ ਵਿਭਾਗ ਵੀ ਉਸ ਕੋਲ ਹੀ ਸੀ।

ਇਸ ਦੌਰਾਨ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਉਸ ਤੋਂ ਪੁੱਛਗਿੱਛ ਕਰੇਗੀ। 1 ਜੂਨ 2015 ਨੂੰ ਪੰਜਾਬ ਦੇ ਬਰਗਾੜੀ ਤੋਂ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। ਇਸ ਦੇ ਵਿਰੋਧ ਵਿੱਚ ਕੋਟਕਪੂਰਾ ਚੌਕ ਅਤੇ ਕੋਟਕਪੂਰਾ-ਬਠਿੰਡਾ ਰੋਡ ’ਤੇ ਪੈਂਦੇ ਪਿੰਡ ਬਹਿਬਲ ਕਲਾਂ ਵਿੱਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। 14 ਅਕਤੂਬਰ 2015 ਨੂੰ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਭੀੜ ‘ਤੇ ਗੋਲੀ ਚਲਾ ਦਿੱਤੀ। ਇਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ।

ਇਸ ਤੋਂ ਪਹਿਲਾਂ ਵੀ 30 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ ਅਤੇ 30 ਅਗਸਤ ਨੂੰ ਪੇਸ਼ੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਸ ਸਮੇਂ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਅਤੇ ਇਸ ਦੌਰਾਨ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਸੀ ਕਿ ਉਹਨਾਂ ਨੂੰ ਸੰਮਨ ਨਹੀਂ ਮਿਲਿਆ ਹੈ। ਇਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਹੈ।

error: Content is protected !!