Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
9
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀਆਂ ਧਮਕੀਆਂ, ਕਿਹਾ ਅਦਾਲਤ ਪਹੁੰਚੇ ਤਾਂ ਬਾਹਰ ਨਹੀਂ ਆਵੋਗੇ…
Latest News
Punjab
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀਆਂ ਧਮਕੀਆਂ, ਕਿਹਾ ਅਦਾਲਤ ਪਹੁੰਚੇ ਤਾਂ ਬਾਹਰ ਨਹੀਂ ਆਵੋਗੇ…
September 9, 2022
Voice of Punjab
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀਆਂ ਧਮਕੀਆਂ, ਕਿਹਾ ਅਦਾਲਤ ਪਹੁੰਚੇ ਤਾਂ ਬਾਹਰ ਨਹੀਂ ਆਵੋਗੇ…
ਵੀਓਪੀ ਬਿਊਰੋ – ਪੰਜਾਬ ਵਿੱਚ ਗੈਂਗਸਟਰਾਂ ਨੇ ਇਸ ਸਮੇਂ ਪੂਰਾ ਤਹਿਲਕਾ ਮਚਾਇਆ ਹੋਇਆ ਹੈ। ਇਸੇ ਤਰਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਕਿ ਜਦੋਂ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਜੋ ਕਿ ਲਾਰੈਂਸ ਗੈਂਗ ਦੇ ਨਾਲ ਸਬੰਧਤ ਹੈ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਕਤ ਮਾਮਲਾ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਨਲ ਸਬੰਧਤ ਹੈ। ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਉਕਤ ਮਾਮਲੇ ਨਾਲ ਸਬੰਧਤ ਗਵਾਹਾਂ ਨੂੰ ਫੋਨ ਕਰ ਕੇ ਧਮਕੀਆਂ ਦਿੱਤੀਆਂ ਹਨ।
ਉਕਤ ਮਾਮਲੇ ਦੇ ਸਬੰਧੀ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਪਿਛਲੇ ਸਾਲ ਫਰਵਰੀ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਸਬੰਧੀ ਉਹ ਵੀ ਗਵਾਹ ਹੈ। ਹੁਣ ਗੋਲਡੀ ਬਰਾੜ ਉਨ੍ਹਾਂ ਨੂੰ ਫੋਨ ਕਰ ਕੇ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਨੂੰ ਹੀ ਨਹੀਂ ਹੋਰ ਗਵਾਹਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਉਸ ਨੇ 4 ਸਥਾਨਕ ਲੋਕਾਂ ‘ਤੇ ਗੋਲਡੀ ਬਰਾੜ ਨੂੰ ਗਵਾਹਾਂ ਬਾਰੇ ਜਾਣਕਾਰੀ ਦੇਣ ਦਾ ਵੀ ਦੋਸ਼ ਲਾਇਆ। ਪਿਲਸ ਨੇ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤੁਹਾਨੂੰ ਦੱਸ ਦੇਇਏ ਕਿ ਲਾਰੈਂਸ ਗੈਂਗ ਨੇ ਇਸ ਸਮੇਂ ਪੰਜਾਬ ਦਾ ਮਾਹੌਲ ਪੂਰੀ ਤਰਹਾਂ ਨਾਲ ਖਰਾਬ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੀ ਕੁਝ ਨਹੀਂ ਕਰ ਰਹੀ। ਬੀਤੀ 29 ਮਈ ਨੂੰ ਹੀ ਲਾਰੈਂਸ ਗੈਂਗ ਨੇ ਪੰਜਾਬ ਦੇ ਮਸ਼ਹੂਰ ਸਿੰਗਰ-ਰੈਪਰ ਸਿੱਧੂ ਮੂਸੇਵਾਲਾ ਦਾ ਵੀ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਉਕਤ ਹਾਈ ਪ੍ਰੋਫਾਈਲ ਕੇਸ ਤੋਂ ਬਾਅਦ ਵੀ ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ ਅਤੇ ਨਿੱਤ ਕਿਸੇ ਨੂੰ ਧਮਕੀਆਂ ਦੇ ਰਹੇ ਹਨ।
Post navigation
ਸੁਖਬੀਰ ਬਾਦਲ ਨੇ ਕਿਹਾ- ਮਰ ਜਾਵਾਂਗੇ ਪਰ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਵਾਂਗੇ, ਭਗਵੰਤ ਮਾਨ ਨੂੰ ਦਿੱਤੀ ਇਹ ਸਲਾਹ…
ਦਿੱਲੀ ਪਹੁੰਚੇ ਕੈਪਟਨ ਪੰਜਾਬ ਦੀ ਸਿਆਸਤ ‘ਚ ਕਰਨਗੇ ਵੱਡਾ ਧਮਾਕਾ, ਭਾਜਪਾ ‘ਚ ਮਰਜ਼ ਹੋਵੇਗੀ ਕੈਪਟਨ ਦੀ ਪਾਰਟੀ, ਅੱਜ ਸ਼ਾਹ ਤੇ ਨੱਢਾ ਨੂੰ ਮਿਲਣਗੇ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us