ਭ੍ਰਿਸ਼ਟਾਚਾਰ ਖਿਲਾਫ ਕਾਰਵਾਈ; ਐਕਸੀਅਨ, ਐੱਸਡੀਓ ਤੇ ਜੇਈ ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਦਰਜ ਕੀਤਾ ਮਾਮਲਾ, ਕਰੀਬ 6 ਲੱਖ ਰੁਪਏ…
ਚੰਡੀਗੜ੍ਹ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਖਿਲਾਫ ਸ਼ੁਰੂ ਕੀਤੀ ਮੁਹਿੰਮ ਵਿੱਚ ਅੱਜ ਵਿਜੀਲੈਂਸ ਬਿਊਰੋ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗੁਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਬੋਹਰ, ਵਿਜੈ ਕੁਮਾਰ ਉਪ ਮੰਡਲ ਇੰਜੀਨੀਅਰ, ਸੁਭਾਸ਼ ਚੰਦਰ ਜੇ.ਈ., ਗੁਰਨਾਮ ਸਿੰਘ ਠੇਕੇਦਾਰ, ਜੀ.ਪੀ.ਡਬਲਯੂ.ਐਮ.ਸੀ. ਚੇਅਰਮੈਨ ਬਾਜ ਸਿੰਘ ਸਰਪੰਚ ਗ੍ਰਾਮ ਪੰਚਾਇਤ ਮੰਮੂਖੇੜਾ ਅਤੇ ਸੋਹਣ ਲਾਲ ਸੈਕਟਰੀ ਗ੍ਰਾਮ ਪੰਚਾਇਤ ਮੰਮੂਖੇੜਾ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਦੋਸ਼ ਹੈ ਕਿ ਉਕਤ ਮੁਲਜ਼ਮਾਂ ਨੇ ਵਾਟਰ ਵਰਕਸ ਦੀ ਉਸਾਰੀ ਸਮੇਂ ਲੋੜੀਂਦੀ ਮਾਤਰਾ ਨਾਲੋਂ ਘੱਟ ਸੀਮੇਂਟ ਵਰਤ ਕੇ ਪੰਜਾਬ ਸਰਕਾਰ ਨੂੰ 5,98,312 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ।