ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰਨ ’ਤੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ

ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰਨ ’ਤੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ

ਮੁੱਖ ਦਫ਼ਤਰ ਇੱਕ ਦਿਨ ਲਈ ਬੰਦ, ਕਈ ਪ੍ਰੋਗਰਾਮ ਵੀ ਕੀਤੇ ਰੱਦ

ਨਵੀਂ ਦਿੱਲੀ, 10 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ । ਜਿਸ ਦੇ ਚਲਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ’ਚ ਸਥਿਤ ਕਮੇਟੀ ਦੇ ਮੁੱਖ ਦਫ਼ਤਰ ਨੂੰ ਬੰਦ ਰੱਖਣ ਸਮੇਤ ਅੱਜ ਹੋਣ ਵਾਲੇ ਕਈ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਜਥੇਦਾਰ ਹਿੱਤ ਦਾ ਅੰਤਮ ਸੰਸਕਾਰ ਅੱਜ ਸ਼ਾਮ 5.30 ਵਜੇ ਬੇਰੀ ਵਾਲਾ ਬਾਗ, ਕੱਚਾ ਤਿਹਾੜ, ਸੁਭਾਸ਼ ਨਗਰ ਵਿਖੇ ਕੀਤਾ ਜਾਵੇਗਾ। ਜਿੱਥੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸ਼ਾਲ, ਸਿਰੋਪਾਓ ਦੇ ਕੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੌਰਾਨ ਦਿੱਲੀ ਕਮੇਟੀ ਦੇ ਅਹੁਦੇਦਾਰ ਅਤੇ ਕਮੇਟੀ ਮੈਂਬਰ ਵੀ ਮੌਜੂਦ ਰਹਿਣਗੇ।

error: Content is protected !!