ਡੀਏਵੀ ਤੋਂ ਬਾਅਦ ਹੁਣ ਸਪਰਿੰਗ ਡੇਲ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ, ਨੰਨ੍ਹੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੂੰ ਪਈ ਹੱਥਾਂ-ਪੈਰਾਂ ਦੀ…

ਡੀਏਵੀ ਤੋਂ ਬਾਅਦ ਹੁਣ ਸਪਰਿੰਗ ਡੇਲ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ, ਨੰਨ੍ਹੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੂੰ ਪਈ ਹੱਥਾਂ-ਪੈਰਾਂ ਦੀ…

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) ਪੰਜਾਬ ਵਿੱਚ ਇਸ ਸਮੇਂ ਧਮਕੀਆਂ ਦੇਣੀਆਂ ਕਿਸੇ ਲਈ ਕੋਈ ਵੱਡੀ ਗੱਲ ਨਹੀਂ ਰਹਿ ਗਈ ਹੈ। ਆਏ ਦਿਨ ਕਿਤੇ ਨਾ ਕਿਤੇ ਅਜਿਹਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ ਜਦ ਕਿਸੇ ਨਾ ਕਿਸੇ ਨੂੰ ਧਮਕੀਆਂ ਮਿਲ ਰਹੀਆਂ ਹਨ। ਅਜਿਹਾ ਹੀ ਮਾਮਲਾ ਕੁੱਝ ਦਿਨ ਪਹਿਲਾਂ ਸਾਹਮਣੇ ਆਇਆ ਸੀ ਅੰਮ੍ਰਿਤਸਰ ਤੋਂ ਜਿੱਥੇ ਦੇ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਤੇ ਜਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਹੁਣ ਫਿਰ ਇਕ ਹੋਰ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਮਿਲਣ ਤੋਂ ਬਾਅਦ ਸਾਰੇ ਪਾਸੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪਿਛਲੇ ਦਿਨੀਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਤੋਂ ਬਾਅਦ ਪੂਰੇ ਅੰਮ੍ਰਿਤਸਰ ਸ਼ਹਿਰ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ ਪਰ ਬਾਅਦ ਵਿੱਚ ਪਤਾ ਲੱਗਾ ਸੀ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਹ ਛੇੜਖਾਨੀ ਕੀਤੀ ਗਈ ਹੈ। ਹੁਣ ਇਕ ਵਾਰ ਫਿਰ ਅੰਮ੍ਰਿਤਸਰ ਦੇ ਫਤਿਹਗਡ਼੍ਹ ਚੂੜੀਆਂ ਰੋਡ ਸਥਿਤ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਮੈਸੇਜ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਕੂਲ ਦੇ ਬਾਹਰ ਚੌਕਸੀ ਵਧਾ ਦਿੱਤੀ ਗਈ ਹੈ। ਸਕੂਲ ਪ੍ਰਬੰਧਕਾਂ ਨੇ ਵੀ ਦੱਸਿਆ ਕਿ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੂਰੀ ਤਰਹਾਂ ਨਾਲ ਚੌਕਸੀ ਵਰਤੀ ਜਾ ਰਹੀ ਹੈ।

error: Content is protected !!