‘ਆਪ’ ਮੰਤਰੀਆਂ ਦੀਆਂ ਜ਼ਮਾਨਤ ਪਟੀਸ਼ਨਾਂ ਅਦਾਲਤ ਨੇ ਕੀਤੀਆਂ ਰੱਦ, ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਰਹੇ ਨੇ ਗੈਹ-ਹਾਜ਼ਰ, ਹੁਣ ਅਦਾਲਤ ਨੇ ਸੁਣਾਇਆ ਇਹ ਫੈਸਲਾ…

‘ਆਪ’ ਮੰਤਰੀਆਂ ਦੀਆਂ ਜ਼ਮਾਨਤ ਪਟੀਸ਼ਨਾਂ ਅਦਾਲਤ ਨੇ ਕੀਤੀਆਂ ਰੱਦ, ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਰਹੇ ਨੇ ਗੈਹ-ਹਾਜ਼ਰ, ਹੁਣ ਅਦਾਲਤ ਨੇ ਸੁਣਾਇਆ ਇਹ ਫੈਸਲਾ…

ਤਰਨਤਾਰਨ (ਵੀਓਪੀ ਬਿਊਰੋ) 2020 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਕਈ ਮੌਤਾਂ ਦੇ ਮਾਮਲੇ ਵਿੱਚ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਥਾਨਕ ਜਿਲ੍ਹਾ ਪ੍ਰਬੰਧਰੀ ਕੰਪਲੈਕਸ ਦੇ ਅੱਗੇ ਰੋਸ ਧਰਨਾ ਦਿੱਤਾ ਸੀ। ਇਸ ਸਾਰੇ ਮਾਮਲੇ ਨੂੰ ਲੈ ਕੇ ਹੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ ਅਤੇ ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ 31 ਅਗਸਤ ਨੂੰ ਇਨ੍ਹਾਂ ਸਾਰੇ ਆਗੂਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਕੇ ਮਾਮਲੇ ਦੀ ਸੁਣਵਾਈ 9 ਸਤੰਬਰ ਤਕ ਮੁਲਤਵੀ ਕਰ ਦਿੱਤੀ ਪਰ ਇਹ ਆਗੂ ਕੋਰਟ ’ਚ ਪੇਸ਼ ਨਹੀਂ ਹੋਏ।

ਇਸ ਦੌਰਾਨ ਅਦਾਲਤ ਨੇ ਕੋਰਟ ਨੇ ਅਗਲੀ ਸੁਣਵਾਈ 17 ਸਤੰਬਰ ਨੂੰ ਤੈਅ ਕਰ ਦਿੱਤੀ, ਜਿਸ ਤੋਂ ਬਾਅਦ ਤਿੰਨ ਮੰਤਰੀਆਂ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ ਤੇ ਹਰਭਜਨ ਸਿੰਘ ਈਟੀਓ ਨੇ ਐਡੀਸ਼ਨਲ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ’ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ ਹੈ। ਏਸੀਜੇਐੱਮ ਬਗੀਚਾ ਸਿੰਘ ਦੀ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈਕਿਸ਼ਨ ਰੋੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ ਤੇ ਹਰਭਜਨ ਸਿੰਘ ਈਟੀਓ ਤੇ ਦੋ ਵਿਧਾਇਕਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ।

ਕੋਰਟ ਨੇ ਅਗਲੀ ਸੁਣਵਾਈ 17 ਸਤੰਬਰ ਨੂੰ ਤੈਅ ਕਰ ਦਿੱਤੀ ਗਈ ਹੈ। ਜ਼ਿਲ੍ਹਾ ਤਰਨਤਾਰਨ ’ਚ ਜੁਲਾਈ 2020 ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਦਿੱਤੇ ਗਏ ਧਰਨੇ ਨੂੰ ਲੈ ਕੇ ਅਦਾਲਤ ’ਚ ਚੱਲ ਰਹੀ ਸੁਣਵਾਈ ਤੋਂ ਗ਼ੈਰ-ਹਾਜ਼ਰ ਰਹਿਣ ’ਤੇ ਤਿੰਨ ਮੰਤਰੀਆਂ ਦੀ ਜ਼ਮਾਨਤ ਪਟੀਸ਼ਨ ਰੱਦ ਕੀਤੀ ਗਈ ਹੈ।

error: Content is protected !!